Bharat Ratna News: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 4 ਉੱਘੀਆਂ ਹਸਤੀਆਂ ਨੂੰ ਭਾਰਤ ਰਤਨ (ਮਰਨ ਉਪਰੰਤ) ਨਾਲ ਕੀਤਾ ਸਨਮਾਨਿਤ
Published : Mar 30, 2024, 11:55 am IST
Updated : Mar 30, 2024, 11:55 am IST
SHARE ARTICLE
President Droupadi Murmu presents Bharat Ratna to 5 eminent personalities
President Droupadi Murmu presents Bharat Ratna to 5 eminent personalities

ਐਮਐਸ ਸਵਾਮੀਨਾਥਨ, ਪੀਵੀ ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ, ਕਰਪੁਰੀ ਠਾਕੁਰ ਨੂੰ ਮਿਲਿਆ ਦੇਸ਼ ਦਾ ਸਰਵਉੱਚ ਸਨਮਾਨ

Bharat Ratna News: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀਬਾੜੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਸਾਰੇ ਮਰਨ ਉਪਰੰਤ ਸ਼ਾਮਲ ਕੀਤੇ ਗਏ ਹਨ। ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਉਨ੍ਹਾਂ ਦੇ ਘਰ ਜਾ ਕੇ ਭਾਰਤ ਰਤਨ ਦਿਤਾ ਜਾਵੇਗਾ।

ਰਾਸ਼ਟਰਪਤੀ ਭਵਨ ਵਿਚ ਆਯੋਜਿਤ ਅੱਜ ਦੇ ਪ੍ਰੋਗਰਾਮ ਵਿਚ ਚਾਰ ਸ਼ਖਸੀਅਤਾਂ ਦੇ ਪਰਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।

ਕੇਂਦਰ ਨੇ ਇਸ ਸਾਲ 5 ਸ਼ਖਸੀਅਤਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। 2014 'ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਨਮਾਨ ਮਿਲਿਆ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।

(For more Punjabi news apart from President Droupadi Murmu presents Bharat Ratna to 5 eminent personalities, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement