
Kathmandu News : ਸਾਬਕਾ ਰਾਜਾ ਦੇ ਨਿੱਜੀ ਨਿਵਾਸ ਨਿਰਮਲ ਨਿਵਾਸ ਵਿਖੇ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ 25 ਤੋਂ ਘਟਾ ਕੇ 16 ਕਰ ਦਿਤੀ ਗਈ
Kathmandu News in Punjabi : ਨੇਪਾਲ ਸਰਕਾਰ ਨੇ ਸਾਬਕਾ ਰਾਜਾ ਗਿਆਨੇਂਦਰ ਸ਼ਾਹ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਘਟਾ ਦਿਤੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਕਦਮ ਨੇਪਾਲ ਦੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਰਾਜਸ਼ਾਹੀ ਪੱਖੀ ਵਿਰੋਧ ਪ੍ਰਦਰਸ਼ਨਾਂ ਦੇ ਹਿੰਸਕ ਹੋਣ ਤੋਂ ਇਕ ਦਿਨ ਬਾਅਦ ਆਇਆ ਹੈ। ਸ਼ੁੱਕਰਵਾਰ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਾਬਕਾ ਰਾਜਾ ਦੇ ਨਿੱਜੀ ਨਿਵਾਸ ਨਿਰਮਲ ਨਿਵਾਸ ਵਿਖੇ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ 25 ਤੋਂ ਘਟਾ ਕੇ 16 ਕਰ ਦਿਤੀ ਗਈ।
ਵਿਰੋਧ ਪ੍ਰਦਰਸ਼ਨ ਦੌਰਾਨ ਪੱਥਰਬਾਜ਼ੀ, ਇੱਕ ਰਾਜਨੀਤਿਕ ਪਾਰਟੀ ਦੇ ਦਫਤਰ ’ਤੇ ਹਮਲਾ, ਵਾਹਨਾਂ ਨੂੰ ਅੱਗ ਲਗਾਉਣ ਅਤੇ ਦੁਕਾਨਾਂ ਨੂੰ ਲੁੱਟਣ ਦੀਆਂ ਘਟਨਾਵਾਂ ਵਾਪਰੀਆਂ। ਸੁਰੱਖਿਆ ਕਰਮਚਾਰੀਆਂ ਅਤੇ ਰਾਜਸ਼ਾਹੀ ਪੱਖੀ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈਆਂ ਝੜਪਾਂ ਵਿਚ ਇਕ ਟੀਵੀ ਚੈਨਲ ਕੈਮਰਾਮੈਨ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ 110 ਹੋਰ ਜ਼ਖ਼ਮੀ ਹੋ ਗਏ ਸਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦਸਿਆ ਕਿ ਸਰਕਾਰ ਨੇ ਸਾਬਕਾ ਰਾਜਾ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਟੀਮ ਵਿਚ ਵੀ ਬਦਲਾਅ ਕੀਤੇ ਹਨ। ਸੂਤਰਾਂ ਨੇ ਦਸਿਆ ਕਿ ਸਰਕਾਰ ਨੇ ਸਾਬਕਾ ਰਾਜਾ ਦੀਆਂ ਗਤੀਵਿਧੀਆਂ ’ਤੇ ਵੀ ਚੌਕਸੀ ਵਧਾ ਦਿਤੀ ਹੈ। ਸੂਤਰਾਂ ਮੁਤਾਬਕ ਹਿੰਸਾ ਵਿਚ ਹੋਏ ਨੁਕਸਾਨ ਦੀ ਭਰਪਾਈ ਵੀ ਉਨ੍ਹਾਂ ਤੋਂ ਹੀ ਕੀਤੀ ਜਾਵੇਗੀ।
(For more news apart from Nepal's former King Gyanendra's security personnel reduced News in Punjabi, stay tuned to Rozana Spokesman)