ਦੇਸ਼ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1 ਹਜ਼ਾਰ ਤੋਂ ਪਾਰ, ਕੁਲ ਮਾਮਲੇ 31,332 ਹੋਏ
Published : Apr 30, 2020, 6:49 am IST
Updated : Apr 30, 2020, 6:49 am IST
SHARE ARTICLE
file photo
file photo

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਬੁਧਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਇਕ ਹਜ਼ਾਰ ਤੋਂ ਜ਼ਿਆਦਾ ਹੋ ਗਈ।

ਨਵੀਂ ਦਿੱਲੀ, 29 ਅਪ੍ਰੈਲ: ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਬੁਧਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਇਕ ਹਜ਼ਾਰ ਤੋਂ ਜ਼ਿਆਦਾ ਹੋ ਗਈ। ਮੰਤਰਾਲੇ ਅਨੁਸਾਰ ਕੋਰੋਨਾ ਵਾਇਰਸ ਦੀ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ 1008 ਹੋ ਗਈ ਹੈ ਅਤੇ ਪੀੜਤ ਮਰੀਜ਼ਾਂ ਦੀ ਕੁਲ ਗਿਣਤੀ 31,332 ਹੋ ਗਈ। ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਰ ਕੇ 1897 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 7685 ਹੋ ਗਈ। ਇਹ ਕੁਲ ਪੀੜਤ ਮਰੀਜ਼ਾਂ ਦੀ ਗਿਣਤੀ ਦਾ 24.5 ਫ਼ੀ ਸਦੀ ਹੈ। ਪਿਛਲੇ 24 ਘੰਟਿਆਂ ਦੌਰਾਨ 827 ਮਰੀਜ਼ਾਂ ਨੂੰ ਸਿਹਤਮੰਦ ਹੋਣ 'ਤੇ ਹਸਪਤਾਲ ਤੋਂ ਛੁੱਟੀ ਦਿਤੀ ਗਈ।

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਦਸਿਆ ਹੈ ਕਿ ਪਿਛਲੇ ਸੱਤ ਦਿਨਾਂ ਅੰਦਰ ਦੇਸ਼ ਦੇ 80 ਜ਼ਿਲ੍ਹਿਆਂ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਪਿਛਲੇ 14 ਦਿਨਾਂ ਅੰਦਰ 47 ਜ਼ਿਲ੍ਹਿਆਂ 'ਚ ਲਾਗ ਦੇ ਕਿਸੇ ਨਵੇਂ ਮਾਮਲੇ ਦੀ ਪੁਸ਼ਟੀ ਵੀ ਨਹੀਂ ਹੋਈ। ਇਹੀ ਨਹੀਂ ਇਕ ਪੰਦਰਵਾੜੇ ਦੌਰਾਨ ਦੇਸ਼ ਅੰਦਰ ਹਾਟਸਪਾਟ ਜ਼ਿਲ੍ਹਿਆਂ ਦੀ ਗਿਣਤੀ ਵੀ ਘਟ ਕੇ 128 'ਤੇ ਆ ਗਈ ਹੈ। ਜਦਕਿ ਲਾਗ ਤੋਂ ਦੂਰ ਰਹਿਣ ਵਾਲੇ ਗ੍ਰੀਨ ਜ਼ੋਨ ਦੀ ਗਿਣਤੀ ਇਸ ਸਮੇਂ ਦੌਰਾਨ ਘਟ ਕੇ 325 ਤੋਂ 307 'ਤੇ ਆ ਗਈ।

File photoFile photo

ਮੰਤਰਾਲੇ ਵਲੋਂ ਮਿੱਥੇ ਮਾਨਕਾਂ ਅਨੁਸਾਰ ਕਿਸੇ ਹਾਟਸਪਾਟ ਜ਼ਿਲ੍ਹੇ 'ਚ 14 ਦਿਨਾਂ ਤਕ ਲਾਗ ਦਾ ਇਕ ਵੀ ਮਾਮਲਾ ਨਾ ਮਿਲਣ 'ਤੇ ਉਸ ਨੂੰ ਆਰੇਂਜ ਜ਼ੋਨ 'ਚ, ਜਦਕਿ 28 ਦਿਨਾਂ ਤਕ ਇਕ ਵੀ ਮਾਮਲਾ ਨਾ ਮਿਲਣ 'ਤੇ ਗ੍ਰੀਨ ਜ਼ੋਨ 'ਚ ਸ਼ਾਮਲ ਕੀਤਾ ਜਾਂਦਾ ਹੈ।  (ਪੀਟੀਆਈ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement