
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਅਤਿਵਾਦੀ ਮਾਰ ਗਏ ਅਤੇ ਏਨੀ ਹੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ।
ਸ੍ਰੀਨਗਰ, 29 ਅਪ੍ਰੈਲ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਅਤਿਵਾਦੀ ਮਾਰ ਗਏ ਅਤੇ ਏਨੀ ਹੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਇਹ ਮੁਕਾਬਲਾ ਮੰਗਲਵਾਰ ਨੂੰ ਸ਼ੁਰੂ ਹੋਇਆ ਸੀ ਅਤੇ ਰਾਤ ਭਰ ਚਲਦਾ ਰਿਹਾ। ਪੁਲਿਸ ਦੇ ਇਕ ਬੁਲਾਰੇ ਨੇ ਦਸਿਆ ਕਿ ਮੇਲਹੋਰਾ ਇਲਾਕੇ 'ਚ ਮੰਗਲਵਾਰ ਨੂੰ ਅਤਿਵਾਦੀਆਂ ਦੇ ਹੋਣ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਉਸ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ 'ਚ ਤਿੰਨ ਅਤਿਵਾਦੀ ਮਾਰੇ ਗਏ ਅਤੇ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਹਸਪਤਾਲ 'ਚ ਚਲ ਰਿਹਾ ਹੈ। ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ-ਬਾਰੂਦ ਆਦਿ ਬਰਾਮਦ ਕੀਤੇ ਗਏ ਹਨ। (ਪੀਟੀਆਈ)