ਬੈਂਕਾਂ ਦਾ ਕਰਜ਼ਾ ਯੂ.ਪੀ.ਏ. ਵੇਲੇ ਦਿਤਾ ਗਿਆ, ਮੋਦੀ ਸਰਕਾਰ ਦੋਸ਼ੀਆਂ ਨੂੰ ਫੜ ਰਹੀ ਹੈ : ਸੀਤਾਰਮਣ
Published : Apr 30, 2020, 9:03 am IST
Updated : Apr 30, 2020, 9:03 am IST
SHARE ARTICLE
File Photo
File Photo

ਬੈਂਕਾਂ ਦੇ ਕਰਜ਼ੇ 'ਤੇ ਕਾਂਗਰਸ ਅਤੇ ਭਾਜਪਾ 'ਚ ਸ਼ਬਦੀ ਜੰਗ

ਨਵੀਂ ਦਿੱਲੀ, 29 ਅਪ੍ਰੈਲ: ਬੈਂਕਾਂ ਦਾ ਕਰਜ਼ਾ ਨਾ ਵਾਪਸ ਕਰਨ ਵਾਲਿਆਂ ਦੇ ਬਕਾਏ ਨੂੰ ਵੱਡੇ ਖਾਤੇ 'ਚ ਪਾਏ ਜਾਣ ਦੇ ਮੁੱਦੇ 'ਤੇ ਅੱਜ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਆਗੂਆਂ ਵਿਚਕਾਰ ਤਿੱਖੀ ਸ਼ਬਦੀ ਜੰਗ ਵੇਖੀ ਗਈ। ਕਾਂਗਰਸ 'ਤੇ ਪਲਟਵਾਰ ਕਰਦਿਆਂ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਜਾਣਬੁੱਝ ਕੇ ਬੈਂਕਾਂ ਦਾ ਕਰਜ਼ਾ ਨਾ ਵਾਪਸ ਕਰਨ ਵਾਲੇ ਜਿੰਨੇ ਵੀ ਡਿਫ਼ਾਲਟਰ ਹਨ ਉਨ੍ਹਾਂ ਸਾਰਿਆਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਸਮੇਂ 'ਫ਼ੋਨ ਬੈਂਕਿੰਗ' ਦਾ ਲਾਭ ਮਿਲਿਆ ਸੀ, ਜਦਕਿ ਮੋਦੀ ਸਰਕਾਰ ਬਕਾਏ ਦੀ ਵਸੂਲੀ ਲਈ ਉਨ੍ਹਾਂ ਨੂੰ ਫੜਨ 'ਚ ਲੱਗੀ ਹੋਈ ਹੈ।

ਸੀਤਾਰਮਣ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਮੋਦੀ ਸਰਕਾਰ ਨੇ ਪਿਛਲੇ ਸਾਲ ਦੀ ਪਹਿਲੀ ਛਿਮਾਹੀ 'ਚ ਬੈਂਕਾਂ ਦਾ ਕਰਜ਼ਾ ਨਾ ਚੁਕਾਉਣ ਵਾਲੇ ਸਿਖਰਲੇ 50 ਡਿਫ਼ਾਲਟਰਾਂ ਦਾ ਲਗਭਗ 68,607 ਕਰੋੜ ਰੁਪਏ ਦਾ ਕਰਜ਼ਾ ਵੱਟੇ ਖਾਤੇ 'ਚ ਪਾ ਕੇ ਇਕ ਤਰ੍ਹਾਂ ਨਾਲ ਮਾਫ਼ ਕਰ ਦਿਤਾ।

File photoFile photo

ਜਦਕਿ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਕਿਹਾ ਕਿ ਸਰਕਾਰ ਨੂੰ ਨੀਰਵ ਮੋਦੀ, ਮੇਹੁਲ ਚੌਕਸੀ ਅਤੇ ਵਿਜੈ ਮਾਲਿਆ ਵਰਗੇ ਭਗੌੜੇ ਕਾਰੋਬਾਰੀਆਂ ਬਾਬਤ ਕਰਜ਼ੇ ਨੂੰ ਵੱਟੇ ਖਾਤੇ 'ਚ ਪਾਉਣ ਦਾ ਨਿਯਮ ਲਾਗੂ ਨਹੀਂ ਕਰਨਾ ਚਾਹੀਦਾ। ਉਨ੍ਹਾਂ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਪੱਤਰਕਾਰਾਂ ਨੂੰ ਕਿਹਾ, ''ਕੋਈ ਇਸ ਗੱਲ ਤੋਂ ਇਨਕਾਰ ਨਹੀਂ ਕਰ ਰਿਹਾ ਕਿ ਜਾਣਬੁੱਝ ਕੇ ਕਰਜ਼ਾ ਅਦਾ ਨਾ ਕਰਨ ਵਾਲਿਆਂ 'ਤੇ ਕਰਜ਼ੇ ਵੱਡੇ ਖਾਤੇ 'ਚ ਪਾਉਣ ਵਾਲਾ ਨਿਯਮ ਲਾਗੂ ਨਹੀਂ ਹੋਣਾ ਚਾਹੀਦਾ। ਪਰ ਅਸੀਂ ਇਨ੍ਹਾਂ ਭਗੌੜਿਆਂ ਬਾਰੇ ਸਵਾਲ ਕਰ ਰਹੇ ਹਾਂ। ਉਹ ਦੇਸ਼ ਛੱਡ ਕੇ ਭੱਜ ਚੁੱਕੇ ਹਨ। ਤੁਸੀਂ ਇਹ ਨਿਯਮ ਨੀਰਵ ਮੋਦੀ, ਮੇਹੁਲ ਚੌਕਸੀ ਅਤੇ ਵਿਜੈ ਮਾਲਿਆ 'ਤੇ ਕਿਉਂ ਲਾਗੂ ਕਰ ਰਹੇ ਹੋ?''

ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਟਵੀਟ ਕਰ ਕੇ ਕਿਹਾ, ''ਦੇਸ਼ ਨੂੰ ਭਟਕਾਉਣ ਦੀ ਬਜਾਏ ਨਿਰਮਲਾ ਸੀਤਾਰਮਣ ਜੀ ਨੂੰ ਸੱਚ ਦਸਣਾ ਚਾਹੀਦਾ ਹੈ ਕਿਉਂਕਿ ਇਹ ਰਾਜਧਰਮ ਦੀ ਕਸੌਟੀ ਹੈ। ਕੀ 95 ਡਿਫ਼ਾਲਟਰਾਂ ਦਾ 68,607 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕਰਨ ਦਾ ਰੀਜ਼ਰਵ ਬੈਂਕ ਦਾ ਆਰ.ਟੀ.ਆਈ. ਜਵਾਬ ਸਹੀ ਹੈ?'' ਕਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਦੋਸ਼ ਲਾਇਆ ਸੀ ਕਿ ਕੁੱਝ ਹਫ਼ਤੇ ਪਹਿਲਾਂ ਸੰਸਦ ਵਿਚ ਉਨ੍ਹਾਂ ਦੇ ਸਵਾਲ ਦਾ ਜਵਾਬ ਨਾ ਦੇ ਕੇ, ਇਸੇ ਸੱਚ ਨੂੰ ਲੁਕਾਇਆ ਗਿਆ ਸੀ।

ਉਧਰ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ, ''ਰਾਹੁਲ ਗਾਂਧੀ ਨੂੰ ਕਰਜ਼ੇ ਵੱਡੇ ਖਾਤੇ 'ਚ ਪਾਉਣ ਅਤੇ ਮਾਫ਼ ਕਰਨ ਵਿਚਕਾਰ ਫ਼ਰਕ ਸਮਝਣ ਲਈ ਪੀ. ਚਿਦੰਬਰਮ ਤੋਂ ਟਿਊਸ਼ਨ ਲੈਣੀ ਚਾਹੀਦੀ ਹੈ। ਨਰਿੰਦਰ ਮੋਦੀ ਸਰਕਾਰ ਨੇ ਕਿਸੇ ਦਾ ਕਰਜ਼ਾ ਮਾਫ਼ ਨਹਂਂ ਕੀਤਾ।'' ਉਨ੍ਹਾਂ ਕਿਹਾ ਕਿ ਵੱਟੇ ਖਾਤੇ 'ਚ ਪਾਉਣ ਅਕਾਊਂਟਿੰਗ ਦੀ ਇਕ ਆਮ ਪ੍ਰਕਿਰਿਆ ਹੈ ਅਤੇ ਇਸ ਨਾਲ ਡਿਫ਼ਾਲਟਰਾਂ ਵਿਰੁਧ ਵਸੂਲੀ ਜਾਂ ਕਾਰਵਾਈ 'ਤੇ ਰੋਕ ਨਹੀਂ ਲਗਦੀ ਹੈ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement