
ਪਿਛਲੇ 24 ਘੰਟਿਆਂ ਵਿੱਚ ਬਿਹਾਰ ਵਿੱਚ 13089 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।
ਪਟਨਾ: ਬਿਹਾਰ ਦੇ ਮੁੱਖ ਸਕੱਤਰ ਅਰੁਣ ਕੁਮਾਰ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਤਰਾਂ ਅਨੁਸਾਰ ਮੁੱਖ ਸਕੱਤਰ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਕਾਰਨ ਹਸਪਤਾਲ ਵਿੱਚ ਦਾਖਲ ਸਨ। ਕੁਝ ਦੇਰ ਬਾਅਦ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਬਾਰੇ ਹਸਪਤਾਲ ਪ੍ਰਬੰਧਨ ਨੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਸਕੱਤਰ ਅਰੁਣ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
nitish kumar
ਦੱਸ ਦਈਏ ਕਿ ਸਿਹਤ ਵਿਭਾਗ ਦੇ ਵਧੀਕ ਸਕੱਤਰ ਰਵੀ ਸ਼ੰਕਰ ਸਿੰਘ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਰਾਜਾਂ ਵਿਚ ਕੋਰੋਨਾ ਦੀ ਗਤੀ ਕਾਫ਼ੀ ਤੇਜ਼ ਹੈ। ਪਿਛਲੇ 24 ਘੰਟਿਆਂ ਵਿੱਚ ਬਿਹਾਰ ਵਿੱਚ 13089 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। 1985 ਬੈਚ ਦੇ ਆਈਏਐਸ ਅਧਿਕਾਰੀ ਅਰੁਣ ਕੁਮਾਰ ਸਿੰਘ ਪਿਛਲੇ ਮਹੀਨੇ ਬਿਹਾਰ ਦੇ ਮੁੱਖ ਸਕੱਤਰ ਬਣੇ ਸਨ। ਦੀਪਕ ਕੁਮਾਰ ਦੀ ਥਾਂ ਅਰੁਣ ਕੁਮਾਰ ਸਿੰਘ ਮੁੱਖ ਸਕੱਤਰ ਬਣੇ। ਦੀਪਕ ਕੁਮਾਰ ਨੂੰ ਪ੍ਰਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
corona