
ਚੰਦਰੋ ਤੋਮਰ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ
ਬਾਗਪਤ - ਸ਼ੂਟਰ ਦਾਦੀ ਦੇ ਨਾਮ ਨਾਲ ਮਸ਼ਹੂਰ ਚੰਦਰੋ ਤੋਮਰ ਦਾ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਉਹ ਕੋਰੋਨਾ ਪੀੜਤ ਸਨ ਅਤੇ ਇਲਾਜ ਲਈ ਉਨ੍ਹਾਂ ਨੂੰ ਮੇਰਠ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹਾਲ ਹੀ ਵਿਚ, ਉਸ ਦੀ ਜ਼ਿੰਦਗੀ 'ਤੇ ਅਧਾਰਤ ਇਕ ਫਿਲਮ ਆਈ ਸੀ, ਸਾਂਢ ਦੀ ਅੱਖ '। ਸ਼ੂਟਰ ਦਾਦੀ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ।
Dadi chandro tomar
ਗੌਰਤਲਬ ਹੈ ਕਿ ਚੰਦਰੋ ਤੋਮਰ ਕੁਝ ਦਿਨ ਪਹਿਲਾ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ ਅਤੇ ਸਾਹ ਲੈਣ ਵਿੱਚ ਪਰੇਸ਼ਾਨੀ ਦੇ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਬਾਗਪਤ ਦੀ ਰਹਿਣ ਵਾਲੀ 89 ਸਾਲ ਦਾ ਨਿਸ਼ਾਨੇਬਾਜ਼ ਦੇ ਟਵਿੱਟਰ ਪੇਜ਼ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ।
TWEET
ਉਨ੍ਹਾਂ ਦੇ ਟਵਿੱਟਰ ਪੇਜ਼ ‘ਤੇ ਲਿਖਿਆ ਗਿਆ ਹੈ, ‘‘ਦਾਦੀ ਚੰਦਰੋ ਤੋਮਰ ਕੋਰੋਨਾ ਪੌਜ਼ਿਟਿਵ ਹਨ ਅਤੇ ਸਾਹ ਦੀ ਪਰੇਸ਼ਾਨੀ ਦੇ ਚਲਦੇ ਹਸਪਤਾਲ ‘ਚ ਦਾਖ਼ਲ ਹਨ। ਰੱਬ ਸਭ ਦੀ ਰੱਖਿਆ ਕਰੇ – ਪਰਿਵਾਰ।’’