
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅੱਜ ਸਾਕੇਤ ਸਥਿਤ ਮੈਕਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅੱਜ ਸਾਕੇਤ ਸਥਿਤ ਮੈਕਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਉਹਨਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਹ ਘਰ ਵਿਚ ਹੀ ਏਕਾਂਤਵਾਸ ਸਨ।
Sunita Kejriwal
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਵੀ ਕੁਆਰੰਟੀਨ ਕੀਤਾ ਸੀ ਹਾਲਾਂਕਿ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਟਵੀਟ ਕਰਕੇ ਸੁਨੀਤਾ ਕੇਜਰੀਵਾਲ ਦੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ।
Arvind Kejriwal
ਦਿੱਲੀ ਦੇ ਉਪ ਰਾਜਪਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਹ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਅਪਣੇ ਆਪ ਨੂੰ ਘਰ ਵਿਚ ਹੀ ਏਕਾਂਤਵਾਸ ਕਰ ਲਿਆ ਹੈ। ਅਨਿਲ ਬੈਜਲ ਨੇ ਟਵੀਟ ਕੀਤਾ, ‘ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਮੈਨੂੰ ਮਾਮੂਲੀ ਲੱਛਣ ਹਨ। ਮੈਂ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ ਤੇ ਜੋ ਲੋਕ ਵੀ ਪਿਛਲੇ ਦਿਨੀਂ ਮੇਰੇ ਸੰਪਰਕ ਵਿਚ ਆਏ ਸੀ, ਉਹਨਾਂ ਸਾਰਿਆਂ ਦਾ ਟੈਸਟ ਹੋ ਚੁੱਕਾ ਹੈ। ਮੈਂ ਦਿੱਲੀ ਦੇ ਕੰਮ ਅਤੇ ਹਾਲਾਤਾਂ ਦੀ ਨਿਗਰਾਨੀ ਘਰ ਤੋਂ ਹੀ ਕਰਦਾ ਰਹਾਂਗਾ’।