PM ਨੇ ਅਦਾਲਤਾਂ ’ਚ ਸਥਾਨਕ ਭਾਸ਼ਾਵਾਂ ਦੀ ਵਰਤੋਂ 'ਤੇ ਦਿੱਤਾ ਜ਼ੋਰ, ‘ਲੋਕਾਂ ਨੂੰ ਫ਼ੈਸਲੇ ਸਮਝਣ ’ਚ ਹੁੰਦੀ ਹੈ ਮੁਸ਼ਕਿਲ’
Published : Apr 30, 2022, 12:20 pm IST
Updated : Apr 30, 2022, 12:24 pm IST
SHARE ARTICLE
PM Modi
PM Modi

ਦੇਸ਼ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਹਾਈ ਕੋਰਟਾਂ ਵਿਚ ਅੰਗਰੇਜ਼ੀ ਤੋਂ ਇਲਾਵਾ ਸਥਾਨਕ ਭਾਸ਼ਾਵਾਂ ਵਿਚ ਸੁਣਵਾਈ ਦੀ ਵਕਾਲਤ ਕੀਤੀ ਹੈ।

 

ਨਵੀਂ ਦਿੱਲੀ: ਦੇਸ਼ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਹਾਈ ਕੋਰਟਾਂ ਵਿਚ ਅੰਗਰੇਜ਼ੀ ਤੋਂ ਇਲਾਵਾ ਸਥਾਨਕ ਭਾਸ਼ਾਵਾਂ ਵਿਚ ਸੁਣਵਾਈ ਦੀ ਵਕਾਲਤ ਕੀਤੀ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਵਿਚ ਸਥਾਨਕ ਭਾਸ਼ਾਵਾਂ ਵਿਚ ਸੁਣਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਸੀਜੇਆਈ ਨੇ ਕਿਹਾ ਕਿ ਹੁਣ ਇਸ ਸਬੰਧ ਵਿਚ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੀਜੇਆਈ ਦੀ ਇਸ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸਮਾਜਿਕ ਨਿਆਂ ਲਈ ਸਿਰਫ਼ ਨਿਆਂ ਦੀ ਤੱਕੜੀ ਤੱਕ ਜਾਣਾ ਹੀ ਕਾਫ਼ੀ ਨਹੀਂ ਹੈ, ਸਗੋਂ ਭਾਸ਼ਾ ਵੀ ਅੜਿੱਕਾ ਹੈ।

Joint Conference of Chief Ministers and Chief JusticesJoint Conference of Chief Ministers and Chief Justices

ਉਹਨਾਂ ਕਿਹਾ, “ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਵਿਚ ਕਾਰਵਾਈਆਂ ਅੰਗਰੇਜ਼ੀ ਵਿਚ ਹੁੰਦੀਆਂ ਹਨ। ਹੁਣ ਅਦਾਲਤਾਂ ਵਿਚ ਸਥਾਨਕ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਪੀਐਮ ਨੇ ਕਿਹਾ ਕਿ ਇਸ ਨਾਲ ਆਮ ਨਾਗਰਿਕ ਦਾ ਨਿਆਂ ਵਿਚ ਭਰੋਸਾ ਵਧੇਗਾ”। ਪੀਐਮ ਮੋਦੀ ਨੇ ਕਿਹਾ ਕਿ ਤਕਨੀਕੀ ਅਤੇ ਮੈਡੀਕਲ ਸਿੱਖਿਆ ਸਾਂਝੀ ਭਾਸ਼ਾ ਵਿਚ ਕਿਉਂ ਨਹੀਂ ਹੋਣੀ ਚਾਹੀਦੀ? ਉਹਨਾਂ ਕਿਹਾ ਕਿ ਨੌਜਵਾਨਾਂ ਦੀ ਸਮਰੱਥਾ ਨੂੰ ਵਿਕਸਤ ਕਰਨ ਲਈ ਕਾਨੂੰਨੀ ਸਿੱਖਿਆ ਅੰਤਰਰਾਸ਼ਟਰੀ ਪੱਧਰ ਦੀ ਹੋਣੀ ਚਾਹੀਦੀ ਹੈ। ਪੀਐਮ ਨੇ ਕਿਹਾ, " ਨਿਆਂ ਲੋਕਾਂ ਦੀ ਭਾਸ਼ਾ ਵਿਚ ਸਰਲ ਅਤੇ ਪਹੁੰਚਯੋਗ ਹੋਣਾ ਚਾਹੀਦਾ ਹੈ। ਨਿਆਂਇਕ ਭਾਸ਼ਾ ਤੋਂ ਇਲਾਵਾ ਕਾਨੂੰਨ ਵੀ ਆਮ ਨਾਗਰਿਕ ਦੀ ਭਾਸ਼ਾ ਵਿਚ ਹੋਣਾ ਚਾਹੀਦਾ ਹੈ ਜੋ ਆਮ ਨਾਗਰਿਕਾਂ ਨੂੰ ਸਮਝ ਵਿਚ ਆਏ।"

CJI NV Ramana And PM ModiCJI NV Ramana And PM Modi

ਪੀਐਮ ਨੇ ਕਿਹਾ ਕਿ ਸਾਡੀਆਂ ਅਦਾਲਤਾਂ ਵਿਚ ਕਾਰਵਾਈ ਅੰਗਰੇਜ਼ੀ ਵਿਚ ਹੀ ਹੁੰਦੀ ਹੈ। ਇਹ ਚੰਗੀ ਗੱਲ ਹੈ ਕਿ ਸੀਜੇਆਈ ਵੱਲੋਂ ਇਹ ਮੁੱਦਾ ਉਠਾਇਆ ਗਿਆ ਅਤੇ ਮੀਡੀਆ ਦੀਆਂ ਸੁਰਖੀਆਂ ਬਣਿਆ ਪਰ ਇਸ ਵਿਚ ਸਮਾਂ ਲੱਗੇਗਾ ਕਿਉਂਕਿ ਅਰਜ਼ੀ ਦਾਇਰ ਕਰਨ ਤੋਂ ਲੈ ਕੇ ਫੈਸਲੇ ਤੱਕ ਇਹ ਬਹੁਤ ਗੁੰਝਲਦਾਰ ਮਾਮਲਾ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਅਸੀਂ ਸੈਂਕੜੇ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਪਹਿਲਕਦਮੀ ਕੀਤੀ ਸੀ ਜੋ ਹੁਣ ਢੁਕਵੇਂ ਨਹੀਂ ਹਨ, ਪਰ ਰਾਜਾਂ ਨੇ ਹੁਣ ਤੱਕ ਸਿਰਫ਼ 75 ਕਾਨੂੰਨਾਂ ਨੂੰ ਰੱਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਅਜਿਹੇ ਕਾਨੂੰਨਾਂ ਦੇ ਜਾਲ ਤੋਂ ਲੋਕਾਂ ਨੂੰ ਬਾਹਰ ਲਿਆਉਣ ਦੀ ਅਪੀਲ ਕੀਤੀ।

Joint Conference of Chief Ministers and Chief JusticesJoint Conference of Chief Ministers and Chief Justices

ਸੀਜੇਆਈ ਨੇ ਇਸ ਮੌਕੇ ਇਹ ਵੀ ਕਿਹਾ ਕਿ ਸਰਕਾਰਾਂ ਦੇਸ਼ ਦੀਆਂ ਸਭ ਤੋਂ ਵੱਡੀਆਂ ਮੁਕੱਦਮੇਬਾਜ਼ ਹਨ ਅਤੇ 50 ਫੀਸਦੀ ਤੋਂ ਵੱਧ ਮਾਮਲਿਆਂ ਵਿਚ ਧਿਰਾਂ ਹਨ। ਪੈਂਡਿੰਗ ਮਾਮਲਿਆਂ ਦਾ ਮਾਮਲਾ ਉਠਾਉਂਦੇ ਹੋਏ ਸੀਜੇਆਈ ਨੇ ਕਿਹਾ ਕਿ ਸਰਕਾਰ ਸਭ ਤੋਂ ਵੱਡੀ ਮੁਕੱਦਮੇਬਾਜ਼ ਹੈ। ਕਈ ਵਾਰ ਸਰਕਾਰ ਜਾਣਬੁੱਝ ਕੇ ਮਾਮਲੇ ਨੂੰ ਟਾਲ ਦਿੰਦੀ ਹੈ। ਉਹਨਾਂ ਕਿਹਾ ਕਿ ਨੀਤੀ ਬਣਾਉਣਾ ਸਾਡਾ ਕੰਮ ਨਹੀਂ ਹੈ ਪਰ ਜੇਕਰ ਕੋਈ ਨਾਗਰਿਕ ਇਹਨਾਂ ਮੁੱਦਿਆਂ ਨੂੰ ਲੈ ਕੇ ਆਉਂਦਾ ਹੈ ਤਾਂ ਸਾਨੂੰ ਦੱਸਣਾ ਪਵੇਗਾ। ਇਸ ਤੋਂ ਪਹਿਲਾਂ ਸੀਜੇਆਈ ਐਨਵੀ ਰਮਨਾ ਨੇ ਕਿਹਾ - ਨਿਆਂ ਦਾ ਮੰਦਰ ਹੋਣ ਦੇ ਨਾਤੇ, ਅਦਾਲਤ ਨੂੰ ਲੋਕਾਂ ਦਾ ਸੁਆਗਤ ਕਰਨਾ ਚਾਹੀਦਾ ਹੈ। ਲੋਕ ਹਿੱਤ ਪਟੀਸ਼ਨਾਂ ਨੂੰ ਹੁਣ ਨਿੱਜੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਇਹ ਅਫਸਰਾਂ ਨੂੰ ਡਰਾਉਣ ਦਾ ਜ਼ਰੀਆ ਬਣ ਗਿਆ ਹੈ। ਜਨਹਿੱਤ ਪਟੀਸ਼ਨ ਸਿਆਸੀ ਅਤੇ ਕਾਰਪੋਰੇਟ ਵਿਰੋਧੀਆਂ ਦੇ ਖਿਲਾਫ ਇਕ ਸਾਧਨ ਬਣ ਗਈ ਹੈ।

CJI NV RamanaCJI NV Ramana

ਸੀਜੇਆਈ ਨੇ ਕਿਹਾ- ਸੰਵਿਧਾਨ ਵਿਚ ਲੋਕਤੰਤਰ ਦੇ ਤਿੰਨ ਅੰਗਾਂ ਵਿਚ ਸ਼ਕਤੀ ਦੀ ਵੰਡ ਕੀਤੀ ਗਈ ਹੈ। ਸਾਨੂੰ ਆਪਣਾ ਫਰਜ਼ ਨਿਭਾਉਂਦੇ ਹੋਏ ਲਕਸ਼ਮਣ ਰੇਖਾ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਸਰਕਾਰਾਂ ਵਾਰ-ਵਾਰ ਅਦਾਲਤ ਦੇ ਫੈਸਲੇ ਨੂੰ ਨਜ਼ਰਅੰਦਾਜ਼ ਕਰਦੀਆਂ ਹਨ, ਇਹ ਲੋਕਤੰਤਰ ਲਈ ਠੀਕ ਨਹੀਂ ਹੈ। ਦੱਸ ਦੇਈਏ ਕਿ ਪੀਐਮ ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਵਿਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ, ਕੇਂਦਰੀ ਕਾਨੂੰਨ ਮੰਤਰੀ ਅਤੇ ਸਾਰੀਆਂ 25 ਹਾਈ ਕੋਰਟਾਂ ਦੇ ਚੀਫ਼ ਜਸਟਿਸ ਵੀ ਮੌਜੂਦ ਸਨ। ਇਹ ਪ੍ਰੋਗਰਾਮ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 2016 'ਚ ਹੋਇਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement