
ਫਾਇਰ ਬ੍ਰਿਗੇਡ, ਪੁਲਿਸ, ਟੀਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਮਲਬੇ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਮੌਕੇ 'ਤੇ ਮੌਜੂਦ ਹਨ।
ਮਹਾਰਾਸ਼ਟਰ : ਠਾਣੇ ਦੇ ਭਿਵੰਡੀ 'ਚ 3 ਮੰਜ਼ਿਲਾ ਇਮਾਰਤ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਇਮਾਰਤ ਡਿੱਗਣ ਤੋਂ ਬਾਅਦ ਪਿਛਲੇ 19 ਘੰਟਿਆਂ ਤੋਂ ਬਚਾਅ ਕਾਰਜ ਜਾਰੀ ਹੈ। ਇੱਕ ਵਾਰ ਫਿਰ ਮਲਬੇ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ, ਪੁਲਿਸ, ਟੀਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਮਲਬੇ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਮੌਕੇ 'ਤੇ ਮੌਜੂਦ ਹਨ।
ਜਾਣਕਾਰੀ ਮੁਤਾਬਕ ਇਮਾਰਤ ਡਿੱਗਣ ਤੋਂ ਬਾਅਦ ਸੱਤ ਤੋਂ ਵੱਧ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ, 14 ਲੋਕਾਂ ਨੂੰ ਬਚਾ ਲਿਆ ਗਿਆ ਹੈ। ਖਬਰਾਂ ਮੁਤਾਬਕ ਕੈਲਾਸਨਗਰ ਦੇ ਵਰਧਮਾਨ ਕੰਪਾਊਂਡ 'ਚ ਸਥਿਤ ਜੀ-2 ਬਿਲਡਿੰਗ ਦੁਪਹਿਰ 2 ਵਜੇ ਦੇ ਕਰੀਬ ਢਹਿ ਗਈ।
ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਭਿਵੰਡੀ 'ਚ ਢਹਿ-ਢੇਰੀ ਹੋਈ ਇਮਾਰਤ 'ਚ ਕੰਪਲੈਕਸ 'ਚ ਰਹਿ ਰਹੇ ਅਤੇ ਕੰਮ ਕਰ ਰਹੇ ਕਈ ਲੋਕ ਫਸ ਗਏ। ਖੇਤਰੀ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਅਵਿਨਾਸ਼ ਸਾਵੰਤ ਨੇ ਕਿਹਾ ਕਿ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਕਿਉਂਕਿ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ।