
ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਚਾਲਕ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੀੜਤਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਆਜਮਗੜ੍ਹ - ਉੱਤਰ ਪ੍ਰਦੇਸ਼ ਦੇ ਆਜਮਗੜ੍ਹ ਜ਼ਿਲ੍ਹੇ ਦੇ ਅਹਿਰੌਲਾ ਇਲਾਕੇ 'ਚ ਇਕ ਤੇਜ਼ ਰਫ਼ਤਾਰ ਕਾਰ ਦੇ ਟਰੈਕਟਰ ਨਾਲ ਟਕਰਾਉਣ ਕਰ ਕੇ ਤਿੰਨ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਔਰਤ ਗੰਭੀਰ ਜ਼ਖ਼ਮੀ ਹੈ। ਪੂਰਵਾਂਚਲ ਐਕਸਪ੍ਰੈੱਸ ਵੇਅ 'ਤੇ ਸਟੋਨ ਨੰਬਰ 213 ਦੇ ਸ਼ਨੀਵਾਰ ਰਾਤ ਕਰੀਬ 11.30 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਲਖਨਊ ਤੋਂ ਗਾਜੀਪੁਰ ਵੱਲ ਜਾ ਰਹੀ ਤੇਜ਼ ਰਫ਼ਤਾਰ ਬੋਲੈਰੋ ਬਾਂਸ ਨਾਲ ਲੱਦੇ ਇਕ ਟਰੈਕਟਰ ਟਰਾਲੀ 'ਚ ਪਿੱਛੇ ਤੋਂ ਟਕਰਾ ਗਈ।
ਇਸ ਹਾਦਸੇ 'ਚ ਬੋਲੈਰੋ 'ਚ ਸਵਾਰ ਤਿੰਨ ਔਰਤਾਂ ਸਮੇਤ 5 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਸੁਪਰਡੈਂਟ ਸ਼ੈਲੇਂਡਰ ਲਾਲ ਨੇ ਐਤਵਾਰ ਨੂੰ ਦੱਸਿਆ ਕਿ ਹਾਦਸੇ 'ਚ ਜ਼ਖ਼ਮੀ ਕਿਰਨ ਨਾਮੀ ਔਰਤ ਨੂੰ ਗੰਭੀਰ ਹਾਲਤ 'ਚ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੋਂ ਵਾਰਾਣਸੀ ਸਥਿਤ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਅਤੇ ਮ੍ਰਿਤਕ ਸਾਰੇ ਦੇਵਰੀਆ ਜ਼ਿਲ੍ਹੇ ਦੇ ਮਹੁਆਡੀਹ ਦੇ ਵਾਸੀ ਹਨ। ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਚਾਲਕ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੀੜਤਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।