ਅੱਗੇ ਜਾ ਰਹੇ ਵਾਹਨ ਨੂੰ ਬਚਾਉਂਦੇ ਹੋਏ ਬੱਸ ਨੇ ਗੁਆਇਆ ਕੰਟਰੋਲ, ਵੇਟਿੰਗ ਰੂਮ 'ਚ ਜਾ ਵੜੀ ਬੱਸ

By : GAGANDEEP

Published : Apr 30, 2023, 11:47 am IST
Updated : Apr 30, 2023, 11:47 am IST
SHARE ARTICLE
photo
photo

9 ਲੋਕ ਗੰਭੀਰ ਜ਼ਖਮੀ

 

 ਰਾਜਸਮੰਦ: ਰਾਜਸਥਾਨ ਦੇ ਰਾਜਸਮੰਦ 'ਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਨੇ ਅੱਗੇ ਜਾ ਰਹੇ ਵਾਹਨ ਨੂੰ ਬਚਾਉਂਦੇ ਹੋਏ ਆਪਣਾ ਸੰਤੁਲਨ ਗੁਆ ਲਿਆ ਤੇ ਸਿੱਧੀ ਯਾਤਰੀ ਵੇਟਿੰਗ ਰੂਮ ਦੀ ਇਮਾਰਤ ਵਿੱਚ ਜਾ ਵੱਜੀ।

ਇਹ ਵੀ ਪੜ੍ਹੋ: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਜੰਮੂ-ਕਸ਼ਮੀਰ, ਸਹਿਮੇ ਲੋਕ

ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 9 ਹੋਰ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ ਇਕ ਯਾਤਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਬੱਸ 'ਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਨਾਥਦੁਆਰਾ ਹਸਪਤਾਲ ਦੇ ਮੁਰਦਾਘਰ ਵਿੱਚ ਲਿਆਂਦਾ ਗਿਆ।

ਇਹ ਵੀ ਪੜ੍ਹੋ: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਨੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ ਮਨਾਈ ਪਹਿਲੀ ਵਰ੍ਹੇਗੰਢ

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement