Bhagwant Mann News: ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਵਿਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Published : Apr 30, 2024, 1:47 pm IST
Updated : Apr 30, 2024, 1:54 pm IST
SHARE ARTICLE
CM Bhagwant Mann met Arvind Kejriwal in Tihar Jail
CM Bhagwant Mann met Arvind Kejriwal in Tihar Jail

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ।

Bhagwant Mann News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਦੇਸ਼ ਅਤੇ ਲੋਕਾਂ ਬਾਰੇ ਪੁੱਛਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਦਸਿਆ ਕਿ ਪੂਰਾ ਦੇਸ਼ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗਲਤ ਦੱਸ ਰਿਹਾ ਹੈ।

ਸੀਐਮ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਇੰਡੀਆ ਗਠਜੋੜ ਦੇ ਆਗੂਆਂ ਦੇ ਸੱਦੇ ਉਤੇ ਚੋਣ ਪ੍ਰਚਾਰ ਲਈ ਜਾਣ ਲਈ ਵੀ ਕਿਹਾ ਅਤੇ ਕਿਹਾ ਕਿ ਇਹ ਚੋਣ ਜਿੱਤ ਹਾਰ ਲਈ ਨਹੀਂ ਸਗੋਂ ਸੰਵਿਧਾਨ ਨੂੰ ਬਚਾਉਣ ਲਈ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣਿਆ।

ਅਰਵਿੰਦ ਕੇਜਰੀਵਾਲ ਦੀ ਸਿਹਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਇੰਸੁਲਿਨ ਮਿਲ ਰਹੀ ਹੈ ਤੇ ਰੂਟੀਨ ਵਿਚ ਚੈੱਕਅਪ ਵੀ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮੁਲਾਕਾਤ ਉਸੇ ਤਰ੍ਹਾਂ ਹੋਈ, ਜਿਵੇਂ ਪਿਛਲੀ ਵਾਰ ਹੋਈ ਸੀ।

(For more Punjabi news apart from CM Bhagwant Mann met Arvind Kejriwal in Tihar Jail, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement