Peru bus crash: ਪੇਰੂ 'ਚ ਵੱਡਾ ਬੱਸ ਹਾਦਸਾ, 25 ਦੀ ਮੌਤ, ਕਈ ਯਾਤਰੀ ਹੇਠਾਂ ਨਦੀ 'ਚ ਰੁੜ੍ਹੇ
Published : Apr 30, 2024, 9:23 am IST
Updated : Apr 30, 2024, 9:23 am IST
SHARE ARTICLE
Big bus accident in Peru, 25 dead, many passengers washed down the river
Big bus accident in Peru, 25 dead, many passengers washed down the river

200 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ

Peru Bus Crash: ਪੇਰੂ - ਦੱਖਣੀ ਅਮਰੀਕਾ ਦੇ ਪੇਰੂ 'ਚ ਸੋਮਵਾਰ ਨੂੰ ਇਕ ਬੱਸ ਦੇ ਖਾਈ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬੱਸ ਵਿਚ 50 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਉੱਤਰੀ ਪੇਰੂ ਵਿਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਭਗ 650 ਫੁੱਟ) ਡੂੰਘੀ ਖੱਡ ਵਿਚ ਡਿੱਗ ਗਈ। ਹੇਠਾਂ ਇੱਕ ਨਦੀ ਸੀ। ਕਈ ਯਾਤਰੀ ਰੁੜ੍ਹ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।  

ਬਚਾਅ ਕਰਮਚਾਰੀ ਅਤੇ ਅੱਗ ਬੁਝਾਊ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿਚ 48 ਘੰਟੇ ਦੇ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।  

ਪੇਰੂ ਵਿਚ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਕਾਰਨ ਖਰਾਬ ਸੜਕਾਂ, ਟ੍ਰੈਫਿਕ ਵਿਵਸਥਾ ਦੀ ਕਮੀ, ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਤੇਜ਼ ਰਫਤਾਰ ਨਾਲ ਵਾਹਨ ਚਲਾਉਣਾ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿਚ 3100 ਲੋਕਾਂ ਦੀ ਮੌਤ ਹੋ ਗਈ ਸੀ।

 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement