Bihar Accident News: ਜੀਪ ਉੱਤੇ ਟਰੱਕ ਪਲਟਣ ਕਾਰਨ 6 ਲੋਕਾਂ ਦੀ ਮੌਤ; ਵਿਆਹ ’ਚ ਸ਼ਾਮਲ ਹੋਣ ਜਾ ਰਹੇ ਸਨ ਮ੍ਰਿਤਕ
Published : Apr 30, 2024, 10:47 am IST
Updated : Apr 30, 2024, 10:47 am IST
SHARE ARTICLE
Six killed, three others injured as truck overturns on jeep
Six killed, three others injured as truck overturns on jeep

ਤੇਜ਼ ਰਫ਼ਤਾਰ ਟਰੱਕ ਦੇ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ

Bihar Accident News: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਇਕ ਤੇਜ਼ ਰਫਤਾਰ ਟਰੱਕ ਦੇ ਬੇਕਾਬੂ ਹੋ ਕੇ ਜੀਪ 'ਤੇ ਪਲਟ ਜਾਣ ਕਾਰਨ ਜੀਪ 'ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ।

ਘੋਗਾ ਥਾਣਾ ਮੁਖੀ ਅਜੀਤ ਕੁਮਾਰ ਨੇ ਦਸਿਆ, "ਇਹ ਘਟਨਾ ਸੋਮਵਾਰ ਰਾਤ ਕਰੀਬ 11.30 ਵਜੇ ਨੈਸ਼ਨਲ ਹਾਈਵੇ-80 'ਤੇ ਪਿੰਡ ਅਮਾਪੁਰ ਨੇੜੇ ਵਾਪਰੀ, ਜਦੋਂ ਉਲਟ ਦਿਸ਼ਾ ਤੋਂ ਆ ਰਿਹਾ ਇਕ ਤੇਜ਼ ਰਫ਼ਤਾਰ ਟਰੱਕ ਕਥਿਤ ਤੌਰ 'ਤੇ ਬੇਕਾਬੂ ਹੋ ਗਿਆ ਅਤੇ ਜੀਪ ਉੱਤੇ ਪਲਟ ਗਿਆ"।

ਉਸ ਨੇ ਦਸਿਆ ਕਿ ਜੀਪ ਵਿਚ ਸਵਾਰ ਲੋਕ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਿਅਮ ਮੰਡਲ (32), ਸੰਚਿਤ ਕੁਮਾਰ (18), ਅਭਿਸ਼ੇਕ ਕੁਮਾਰ (12), ਪੰਕਜ ਕੁਮਾਰ ਸਿੰਘ (35), ਅਮਿਤ ਦਾਸ (16) ਅਤੇ ਪਰਿਮਲ ਦਾਸ (42) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਥਾਣਾ ਮੁਖੀ ਨੇ ਦਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।

 (For more Punjabi news apart from Six killed, three others injured as truck overturns on jeep stay tuned to Rozana Spokesman)

Location: India, Bihar, Bhagalpur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement