Sidhu moosewala News : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਯੂਪੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੁਲੰਦਸ਼ਹਿਰ ਤੋਂ ਫੜੇ 3 ਮਲਜ਼ਮ

By : BALJINDERK

Published : Apr 30, 2024, 4:58 pm IST
Updated : Apr 30, 2024, 4:58 pm IST
SHARE ARTICLE
Sidhu moosewala
Sidhu moosewala

Sidhu moosewala News : ਬਦਮਾਸ਼ਾਂ ਕੋਲੋਂ 3 ਪਿਸਤੌਲ, 2 ਬੰਦੂਕਾਂ ਅਤੇ ਕਾਰਤੂਸ, ਇੱਕ ਥਾਰ ਗੱਡੀ ਬਰਾਮਦ 

Sidhu moosewala News :  ਮੁੰਬਈ : ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕੇਸ 'ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਸ਼ਾਹਬਾਜ਼ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜੋ:Rupnagar News : ਰੂਪਨਗਰ ਦੀ ਪਟਵਾਰੀ ਬਣੀ ਧੀ ਨੇ ਪੂਰਾ ਕੀਤਾ ਵਾਅਦਾ

ਦੱਸ ਦਈਏ ਕਿ NIA ਪਹਿਲਾਂ ਹੀ ਸ਼ਾਹਬਾਜ਼ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਉਸ ਨੂੰ ਅਦਾਲਤ 'ਚ ਵੀ ਭੇਜ ਦਿੱਤਾ। ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਬਦਮਾਸ਼ਾਂ ਕੋਲੋਂ 3 ਪਿਸਤੌਲ, 2 ਬੰਦੂਕਾਂ ਅਤੇ ਕਾਰਤੂਸ ਸਣੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ। SSP ਸ਼ਲੋਕ ਕੁਮਾਰ ਨੇ ਹਥਿਆਰਾਂ ਦੇ ਤਸਕਰ ਦੇ ਸਾਥੀ ਰਿਜ਼ਵਾਨ 'ਤੇ 25,000 ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। NIA ਨੇ ਪਿਛਲੇ ਸਾਲ ਦੱਸਿਆ ਸੀ ਕਿ ਸ਼ਾਹਬਾਜ਼ ਅੰਸਾਰੀ ਮੂਸੇਵਾਲਾ ਦੀ ਹੱਤਿਆ 'ਚ ਹਥਿਆਰਾਂ ਦੇ ਸਪਲਾਇਰ ਅਤੇ ਲਾਰੈਂਸ ਗੈਂਗ ਦੇ ਵਿਚਕਾਰ ਇੱਕ ਵਿਚੋਲਾ ਸੀ। ਉਸ ਨੂੰ NIA ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ 2 ਹਵਾਲਾ ਸੰਚਾਲਕਾਂ ਹਾਮਿਦ ਅਤੇ ਫੌਜੀ ਦੇ ਨਾਂ ਸਾਹਮਣੇ ਆਏ ਸਨ।

ਇਹ ਵੀ ਪੜੋ:Amritsar News : ਅੰਮ੍ਰਿਤਸਰ ’ਚ ਪੇਂਟਿੰਗ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਫਟਿਆ ਸਿਲੰਡਰ  

ਦੱਸਣਯੋਗ ਹੈ ਕਿ 29 ਮਈ, 2022 ਦੀ ਸ਼ਾਮ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲ਼ੀਆਂ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ। ਸਿੱਧੂ ਮੂਸੇਵਾਲੇ ਦੇ ਮਾਪੇ ਅੱਜ ਵੀ ਆਪਣੇ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਨ।

(For more news apart from UP Police got big success in Sidhu Moosewala murder case, 3 accused arrested Bulandshahr  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement