
ਪੁੱਛਿਆ, ਜਾਂਚ ਅਤੇ ਗ੍ਰਿਫ਼ਤਾਰੀ ਵਿਚ ਇੰਨਾ ਗੈਪ ਕਿਉਂ?
Arvind Kejriwal News: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁਧ ਦਾਇਰ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਈਡੀ ਨੂੰ ਵੱਡੇ ਸਵਾਲ ਪੁੱਛੇ ਹਨ। ਜਸਟਿਸ ਸੰਜੀਵ ਖੰਨਾ ਨੇ ਆਮ ਚੋਣਾਂ ਤੋਂ ਪਹਿਲਾਂ ਗ੍ਰਿਫਤਾਰੀ ਦੇ ਸਮੇਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਚੋਣਾਂ ਤੋਂ ਪਹਿਲਾਂ ਗ੍ਰਿਫਤਾਰੀ ਕਿਉਂ? ਈਡੀ ਸ਼ੁੱਕਰਵਾਰ ਨੂੰ ਸਵਾਲਾਂ ਦੇ ਜਵਾਬ ਦੇਵੇਗੀ।
ਅਦਾਲਤ ਨੇ ਕਿਹਾ, "ਕੀ ਤੁਸੀਂ ਇਥੇ ਜੋ ਕੁੱਝ ਹੋਇਆ ਹੈ, ਉਸ ਦੇ ਸਬੰਧ ਵਿਚ ਅਦਾਲਤੀ ਕਾਰਵਾਈ ਤੋਂ ਬਿਨਾਂ ਅਪਰਾਧਿਕ ਕਾਰਵਾਈ ਸ਼ੁਰੂ ਕਰ ਸਕਦੇ ਹੋ? ਇਸ ਮਾਮਲੇ ਵਿਚ ਹੁਣ ਤਕ ਕੋਈ ਕੁਰਕੀ ਦੀ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਜੇਕਰ ਅਜਿਹਾ ਹੈ, ਤਾਂ ਦੱਸੋ ਕਿ ਕੇਜਰੀਵਾਲ ਇਸ ਮਾਮਲੇ ਵਿਚ ਕਿਵੇਂ ਸ਼ਾਮਲ ਹਨ।" ਅਦਾਲਤ ਨੇ ਸਵਾਲ ਉਠਾਉਂਦੇ ਹੋਏ ਕਿਹਾ, “ਕਾਰਵਾਈ ਸ਼ੁਰੂ ਕਰਨ ਅਤੇ ਗ੍ਰਿਫਤਾਰੀ ਆਦਿ ਵਿਚ ਇੰਨਾ ਲੰਬਾ ਅੰਤਰ ਕਿਉਂ ਹੈ?
ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਸ਼ੁੱਕਰਵਾਰ ਨੂੰ ਵੀ ਜਾਰੀ ਰਹੇਗੀ। ਅੱਜ ਕੇਜਰੀਵਾਲ ਦੇ ਵਕੀਲ ਸਿੰਘਵੀ ਨੇ ਉਨ੍ਹਾਂ ਦੇ ਕੇਸ ਨੂੰ ਸੰਜੇ ਸਿੰਘ ਵਰਗਾ ਦਸਿਆ। ਸੁਪਰੀਮ ਕੋਰਟ ਨੇ ਈਡੀ ਨੂੰ ਕੁੱਝ ਸਵਾਲ ਪੁੱਛੇ ਹਨ, ਜਿਨ੍ਹਾਂ ਦਾ ਜਵਾਬ ਅਗਲੀ ਸੁਣਵਾਈ 'ਚ ਦਿਤਾ ਜਾਣਾ ਹੈ। ਜਿਵੇਂ ਅਦਾਲਤ ਨੇ ਪੁੱਛਿਆ ਹੈ ਕਿ ਕੇਜਰੀਵਾਲ ਅਤੇ ਸੰਜੇ ਸਿੰਘ ਦਾ ਮਾਮਲਾ ਵੱਖਰਾ ਕਿਵੇਂ ਹੈ? ਅਦਾਲਤ ਨੇ ਈਡੀ ਨੂੰ ਕਿਹਾ ਹੈ ਕਿ ਉਹ ਅਦਾਲਤ ਨੂੰ ਦੱਸੇ ਕਿ ਇਸ ਮਾਮਲੇ ਵਿਚ ਕੇਜਰੀਵਾਲ ਦੀ ਕੀ ਭੂਮਿਕਾ ਹੈ। ਅਦਾਲਤ ਨੇ ਇਹ ਵੀ ਪੁੱਛਿਆ ਕਿ ਇਸ ਮਾਮਲੇ ਵਿਚ ਹੁਣ ਤਕ ਕੁਰਕੀ ਕਿਉਂ ਨਹੀਂ ਕੀਤੀ ਗਈ।
ਇਸ ਮਾਮਲੇ 'ਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਦਾਲਤ ਵਿਚ ਪੇਸ਼ ਹੋਏ। ਦੱਸ ਦੇਈਏ ਕਿ ਕੇਜਰੀਵਾਲ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਦੁਆਰਾ ਅਪਣੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਰਹੇ ਹਨ। ਉਹ 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਜੇਲ ਵਿਚ ਹਨ।
(For more Punjabi news apart from 'Why Arvind Kejriwal arrested before elections?' Supreme Court asks ED, stay tuned to Rozana Spokesman)