India economic attack on Pakistan: ਪਾਕਿ ’ਤੇ ਇਕ ਹੋਰ ਆਰਥਿਕ ਹਮਲੇ ਦੀ ਤਿਆਰੀ ’ਚ ਭਾਰਤ, ਗੁਆਂਢੀ ਮੁਲਕ ਨੂੰ ਲੱਗੇਗਾ 1 ਅਰਬ ਦਾ ਝਟਕਾ
Published : Apr 30, 2025, 7:30 am IST
Updated : Apr 30, 2025, 7:30 am IST
SHARE ARTICLE
India economic attack on Pakistan Latest News in Punjabi
India economic attack on Pakistan Latest News in Punjabi

ਇਸ ਪੂਰੇ ਮਾਮਲੇ ਵਿਚ ਸਰਕਾਰ ਨੂੰ ਵਿਰੋਧੀ ਧਿਰ ਦਾ ਸਮਰਥਨ ਮਿਲਿਆ ਹੈ

 

India economic attack on Pakistan Latest News in Punjabi: ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਬੁਰੇ ਦਿਨ ਸ਼ੁਰੂ ਹੋ ਗਏ ਹਨ। ਭਾਰਤ ਸਰਕਾਰ ਨੇ ਸਖ਼ਤ ਫ਼ੈਸਲੇ ਲਏ ਅਤੇ ਸਿੰਧੂ ਜਲ ਸੰਧੀ ਅਤੇ ਦੁਵੱਲੇ ਵਪਾਰ ਸਮੇਤ ਕਈ ਫ਼ੈਸਲਿਆਂ ਨੂੰ ਮੁਅੱਤਲ ਕਰ ਦਿਤਾ। ਇਸ ਪੂਰੇ ਮਾਮਲੇ ਵਿਚ ਸਰਕਾਰ ਨੂੰ ਵਿਰੋਧੀ ਧਿਰ ਦਾ ਸਮਰਥਨ ਮਿਲਿਆ ਹੈ। ਇਸ ਦੌਰਾਨ ਕਾਂਗਰਸ ਨੇ ਭਾਰਤ ਸਰਕਾਰ ਨੂੰ ਪਾਕਿਸਤਾਨ ਨੂੰ ਦਿਤੀ ਜਾਣ ਵਾਲੀ 9M6 ਸਹਾਇਤਾ ਰੋਕਣ ਲਈ ਕਿਹਾ ਹੈ। ਦਰਅਸਲ, ਅਗਲੇ ਮਹੀਨੇ ਹੋਣ ਵਾਲੀ ਅੰਤਰਰਾਸ਼ਟਰੀ ਮੁਦਰਾ ਫ਼ੰਡ (9M6) ਦੀ ਮੀਟਿੰਗ ਦਾ ਹਵਾਲਾ ਦਿੰਦੇ ਹੋਏ, ਕਾਂਗਰਸ ਨੇ ਸਰਕਾਰ ਨੂੰ ਪਾਕਿਸਤਾਨ ਲਈ 9M6 ਦੁਆਰਾ ਪ੍ਰਸਤਾਵਿਤ ਸਹਾਇਤਾ ਦਾ ਸਖ਼ਤ ਵਿਰੋਧ ਕਰਨ ਦੀ ਅਪੀਲ ਕੀਤੀ। 

ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਇਹ ਮੰਗ ਉਠਾਈ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਇਸ ਹਮਲੇ ’ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ।

ਜੈਰਾਮ ਰਮੇਸ਼ ਨੇ ਐਕਸ (ਪਹਿਲਾਂ ਟਵਿੱਟਰ) ’ਤੇ ਪੋਸਟ ਕੀਤਾ, ‘‘ਅੰਤਰਰਾਸ਼ਟਰੀ ਮੁਦਰਾ ਫੰਡ ਨੇ ਐਲਾਨ ਕੀਤਾ ਹੈ ਕਿ ਇਸ ਦੇ ਕਾਰਜਕਾਰੀ ਬੋਰਡ ਦੀ ਮੀਟਿੰਗ 9 ਮਈ, 2025 ਨੂੰ ਹੋਵੇਗੀ, ਜਿਸ ਵਿਚ ਪਾਕਿਸਤਾਨ ਦੀ 1.3 ਬਿਲੀਅਨ ਡਾਲਰ ਦੇ ਨਵੇਂ ਕਰਜ਼ੇ ਦੀ ਬੇਨਤੀ ’ਤੇ ਵਿਚਾਰ ਕੀਤਾ ਜਾਵੇਗਾ। 

ਉਨ੍ਹਾਂ ਕਿਹਾ, ‘‘ਇੰਡੀਅਨ ਨੈਸ਼ਨਲ ਕਾਂਗਰਸ ਉਮੀਦ ਕਰਦੀ ਹੈ ਕਿ ਭਾਰਤ ਪਾਕਿਸਤਾਨ ਲਈ ਆਈਐਮਐਫ ਦੁਆਰਾ ਪ੍ਰਸਤਾਵਿਤ ਇਸ ਇਮਦਾਦ ਦਾ ਸਖ਼ਤ ਵਿਰੋਧ ਕਰੇਗਾ।’’

ਤੁਹਾਨੂੰ ਦਸ ਦੇਈਏ ਕਿ ਪਾਕਿਸਤਾਨ ਪਿਛਲੇ 3-4 ਸਾਲਾਂ ਤੋਂ ਆਰਥਿਕ ਸੰਕਟ ਅਤੇ ਮਹਿੰਗਾਈ ਨਾਲ ਜੂਝ ਰਿਹਾ ਹੈ। ਇਸ ਸਮੱਸਿਆ ਤੋਂ ਬਾਹਰ ਨਿਕਲਣ ਲਈ, ਪਾਕਿਸਤਾਨ ਸਰਕਾਰ ਨੇ ਆਈਐਮਐਫ਼ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਤੋਂ ਵਿੱਤੀ ਮਦਦ ਮੰਗੀ ਹੈ। ਦਸ ਦਈਏ ਕਿ ਹਾਲ ਹੀ ’ਚ ਆਈਐਮਐਫ਼ ਨੇ ਪਾਕਿਸਤਾਨ ਨੂੰ 1.3 ਅਰਬ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ, ਜਿਸ ’ਤੇ 9 ਮਈ ਨੂੰ ਮੀਟਿੰਗ ਹੋਣ ਜਾ ਰਹੀ ਹੈ। 


(For more news apart from India economic attack on Pakistan Latest News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement