Pahalgam Terrorist Attack : ਰਾਹੁਲ ਗਾਂਧੀ ਨੇ ਸ਼ੁਭਮ ਦਿਵੇਦੀ ਦੇ ਪਰਵਾਰ ਨਾਲ ਕੀਤੀ ਮੁਲਾਕਾਤ

By : BALJINDERK

Published : Apr 30, 2025, 9:03 pm IST
Updated : Apr 30, 2025, 9:03 pm IST
SHARE ARTICLE
 ਰਾਹੁਲ ਗਾਂਧੀ ਨੇ ਸ਼ੁਭਮ ਦਿਵੇਦੀ ਦੇ ਪਰਵਾਰ ਨਾਲ ਕੀਤੀ ਮੁਲਾਕਾਤ
ਰਾਹੁਲ ਗਾਂਧੀ ਨੇ ਸ਼ੁਭਮ ਦਿਵੇਦੀ ਦੇ ਪਰਵਾਰ ਨਾਲ ਕੀਤੀ ਮੁਲਾਕਾਤ

Pahalgam Terrorist Attack : ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ 

Kanpur (U.P.) News in Punjabi  : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪਹਿਲਗਾਮ ਅਤਿਵਾਦੀ ਹਮਲੇ ’ਚ ਮਾਰੇ ਗਏ 26 ਲੋਕਾਂ ’ਚ ਸ਼ਾਮਲ ਸ਼ੁਭਮ ਦਿਵੇਦੀ ਦੇ ਪਰਵਾਰਕ ਜੀਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਵਿਰੋਧੀ ਧਿਰ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੀ ਹੈ। ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਅਤਿਵਾਦੀਆਂ ਵਿਰੁਧ ਸਖਤ ਅਤੇ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਸੰਯੁਕਤ ਵਿਰੋਧੀ ਧਿਰ ਨੇ ਸਰਕਾਰ ਨੂੰ ਪੂਰਾ ਸਮਰਥਨ ਦਿਤਾ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਮੇਠੀ ਤੋਂ ਇੱਥੇ ਪਹੁੰਚੇ ਅਤੇ ਦਿਵੇਦੀ ਦੀ ਰਿਹਾਇਸ਼ ’ਤੇ ਗਏ। ਉਨ੍ਹਾਂ ਨੇ ਦਿਵੇਦੀ ਨੂੰ ਸ਼ਰਧਾਂਜਲੀ ਦਿਤੀ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਗੱਲ ਕੀਤੀ। 

ਰਾਹੁਲ ਗਾਂਧੀ ਨੇ ਕਿਹਾ, ‘‘ਪਹਿਲਗਾਮ ’ਚ ਕਾਇਰਾਨਾ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਸ਼ੁਭਮ ਦਿਵੇਦੀ ਦੇ ਪਰਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿਤਾ। ਪੂਰਾ ਦੇਸ਼ ਇਸ ਦੁੱਖ ਦੀ ਘੜੀ ’ਚ ਪੀੜਤ ਪਰਵਾਰਾਂ ਦੇ ਨਾਲ ਖੜ੍ਹਾ ਹੈ। ਅਤਿਵਾਦੀਆਂ ਵਿਰੁਧ ਸਖਤ ਅਤੇ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।’’

ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੰਯੁਕਤ ਵਿਰੋਧੀ ਧਿਰ ਨੇ ਸਰਕਾਰ ਨੂੰ ਪੂਰਾ ਸਮਰਥਨ ਦਿਤਾ ਹੈ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ 
ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਅਪਣੇ ਲੋਕ ਸਭਾ ਹਲਕੇ ਰਾਏਬਰੇਲੀ ਅਤੇ ਨਾਲ ਲਗਦੇ ਅਮੇਠੀ ਦੇ ਅਪਣੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਨਾਲ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੇ ਰਾਏ ਵੀ ਸਨ, ਜੋ 23 ਅਪ੍ਰੈਲ ਨੂੰ ਦਿਵੇਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਏ ਸਨ। 

ਕਾਨਪੁਰ ਦੇ ਇਕ ਕਾਰੋਬਾਰੀ ਦਿਵੇਦੀ ਦਾ ਵਿਆਹ 12 ਫ਼ਰਵਰੀ ਨੂੰ ਹੋਇਆ ਸੀ। 22 ਅਪ੍ਰੈਲ ਨੂੰ ਦਿਵੇਦੀ ਪਰਵਾਰ ਤਬਾਹ ਹੋ ਗਿਆ ਸੀ ਜਦੋਂ ਇਹ ਖ਼ਬਰ ਆਈ ਸੀ ਕਿ ਪਹਿਲਗਾਮ ’ਚ ਅਤਿਵਾਦੀਆਂ ਨੇ 31 ਸਾਲਾ ਦਿਵੇਦੀ ਦੀ ਉਸ ਦੀ ਪਤਨੀ ਦੇ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। 

ਉਹ 16 ਅਪ੍ਰੈਲ ਨੂੰ ਅਪਣੀ ਪਤਨੀ ਅਤੇ ਪਰਵਾਰ ਦੇ 9 ਹੋਰ ਮੈਂਬਰਾਂ ਨਾਲ ਇਕ ਹਫਤੇ ਦੀ ਛੁੱਟੀ ’ਤੇ ਕਸ਼ਮੀਰ ਗਿਆ ਸੀ। ਦਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪ੍ਰਸਿੱਧ ਸੈਰ-ਸਪਾਟਾ ਸ਼ਹਿਰ ਪਹਿਲਗਾਮ ਨੇੜੇ 22 ਅਪ੍ਰੈਲ ਨੂੰ ਅਤਿਵਾਦੀਆਂ ਨੇ ਇਕ ਘਾਹ ਦੇ ਮੈਦਾਨ ’ਤੇ ਗੋਲੀਬਾਰੀ ਕੀਤੀ ਸੀ, ਜਿਸ ’ਚ 26 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ।  

 (For more news apart from Rahul Gandhi meets Shubham Dwivedi's family News in Punjabi, stay tuned to Rozana Spokesman)

Location: India, Uttar Pradesh, Kanpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement