
ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪੇਈ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਇਸ ਸਾਲ ਅਸੀਂ ਬਾਪੂ ਗਾਂਧੀ ਦੀ 150ਵੀਂ ਜਯੰਤੀ ਮਨਾ ਰਹੇ ਹਾਂ। ਉਹਨਾਂ ਕਿਹਾ ਕਿ ਮੈਨੂੰ ਆਸ ਹੈ ਕਿ ਇਸ ਮੌਕੇ ‘ਤੇ ਮਹਾਤਮਾ ਗਾਂਧੀ ਦੇ ਨਿਯਮ ਅਤੇ ਵਿਚਾਰ ਸਾਨੂੰ ਗਰੀਬਾਂ ਅਤੇ ਹਾਸ਼ੀਏ ‘ਤੇ ਖੜ੍ਹੇ ਲੋਕਾਂ ਦੀ ਸੇਵਾ ਅਤੇ ਮਦਦ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ।
Paid tributes to respected Bapu at Rajghat.
— Narendra Modi (@narendramodi) May 30, 2019
This year, we mark the 150th Jayanti of Bapu. May this special occasion further popularise Bapu’s noble ideals and continue inspiring us to empower the lives of the poor, downtrodden and marginalised. pic.twitter.com/7HLOgdXzzx
ਮੋਦੀ ਨੇ ਇਕ ਹੋਰ ਟਵੀਟ ਕਰਕੇ ਕਿਹਾ ਹੈ ਕਿ ਉਹਨਾਂ ਨੇ ਅਟੱਲ ਬਿਹਾਰੀ ਵਾਜਪਾਈ ਦੀ ਦੇ ਜੀਵਨ ਤੋਂ ਬਹੁਤ ਕੁੱਝ ਸਿੱਖਿਆ ਹੈ। ਉਹਨਾਂ ਕਿਹਾ ਕਿ ਭਾਜਪਾ ਨੂੰ ਇਕ ਵਾਰ ਫਿਰ ਤੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਦੇਖ ਕੇ ਉਹ ਬਹੁਤ ਖੁਸ਼ ਹੁੰਦੇ। ਉਹਨਾਂ ਇਹ ਵੀ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ‘ਤੇ ਭਾਰਤ ਨੂੰ ਮਾਣ ਹੈ। ਇਸ ਸਮੇਂ ਉਹਨਾਂ ਨਾਲ ਭਾਜਪਾ ਪ੍ਰਧਾਨ ਅਮਿਤ ਸ਼ਾਹ, ਜੇਪੀ ਨੱਡਾ, ਪੀਊਸ਼ ਗੋਇਲ, ਰਵਿਸ਼ੰਕਰ ਪ੍ਰਸਾਦ, ਪ੍ਰਕਾਸ਼ ਜਾਵੇਦਕਰ, ਗਿਰੀਰਾਜ ਸਿੰਘ ਆਦਿ ਭਾਜਪਾ ਆਗੂ ਮੌਜੂਦ ਸਨ।
We remember beloved Atal Ji every single moment.
— Narendra Modi (@narendramodi) May 30, 2019
He would have been very happy to see BJP get such a great opportunity to serve people.
Motivated by Atal Ji’s life and work, we will strive to enhance good governance and transform lives.
Here are glimpses from ‘Sadaiv Atal.’ pic.twitter.com/7LXNkU0DP4
ਜ਼ਿਕਰਯੋਗ ਹੈ ਕਿ ਅੱਜ ਵੀਰਵਾਰ ਨੂੰ ਸ਼ਾਮ ਸੱਤ ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਸ਼ਟਰਪਤੀ ਭਵਨ ਵਿਚ ਅਯੋਜਿਤ ਇਕ ਸਮਾਰੋਹ ਦੌਰਾਨ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਸੀ ਸਹੁੰ ਚੁਕਾਉਣਗੇ। ਇਸ ਮੌਕੇ ‘ਤੇ ਉਹਨਾਂ ਨਾਲ ਨਵੀਂ ਸਰਕਾਰ ਦੇ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਸਮੇਤ ਕਈ ਦਿੱਗਜ ਨੇਤਾ ਅਤੇ ਫਿਲਮੀ ਸਿਤਾਰੇ ਸ਼ਾਮਿਲ ਹੋਣਗੇ। ਇਸ ਮੌਕੇ ‘ਤੇ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ BIMSTEC ਦੇਸਾਂ ਦੇ ਮੈਂਬਰ ਮੌਜੂਦ ਹੋਣਗੇ।