
ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ
ਨਵੀਂ ਦਿੱਲੀ- ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਨੀਵਾਰ ਸਵੇਰ ਤੱਕ ਦੇਸ਼ ਭਰ ਵਿਚ ਕੁੱਲ 1,73,763 ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 4971 ਲੋਕਾਂ ਦੀ ਮੌਤ ਹੋ ਚੁੱਕੀ ਹੈ।
Corona Virus
24 ਘੰਟਿਆਂ ਵਿਚ ਵੱਧ ਤੋਂ ਵੱਧ ਨਵੇਂ ਕੇਸ ਅਤੇ ਵੱਧ ਤੋਂ ਵੱਧ ਮੌਤਾਂ ਹੋਈਆਂ ਹਨ। ਪਿਛਲੇ 24 ਘੰਟਿਆਂ ਵਿਚ, 7964 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 265 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ ਮਰੀਜ਼ 11,264 ਰਿਕਵਰ ਹੋਏ ਹਨ।
Corona Virus
ਹੁਣ ਤੱਕ 82370 ਮਰੀਜ਼ ਇਸ ਬਿਮਾਰੀ ਨੂੰ ਮਾਤ ਦੇਣ ਵਿਚ ਸਫ਼ਲ ਰਹੇ ਹਨ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਵਧ ਕੇ 47.40 ਪ੍ਰਤੀਸ਼ਤ ਹੋ ਗਈ ਹੈ। ਸਭ ਤੋਂ ਜ਼ਿਆਦਾ ਚਿੰਤਾਜਨਕ ਸਥਿਤੀ ਮਹਾਰਾਸ਼ਟਰ ਦੀ ਹੈ। ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿਚ 2682 ਨਵੇਂ ਕੇਸ ਸਾਹਮਣੇ ਆਏ।
Corona Virus
ਇਸ ਨਾਲ ਇਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 62 ਹਜ਼ਾਰ ਨੂੰ ਪਾਰ ਕਰ ਗਈ ਹੈ। ਹੁਣ ਰਾਜ ਵਿਚ ਕੁੱਲ 62,228 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਰਾਜ ਵਿਚ ਇਕ ਦਿਨ ਵਿਚ ਵਾਇਰਸ ਨਾਲ ਸੰਕਰਮਣ ਕਾਰਨ 116 ਲੋਕਾਂ ਦੀ ਮੌਤ ਹੋ ਗਈ ਹੈ।
Corona Virus
ਰਾਜ ਵਿਚ ਇਕ ਦਿਨ ਵਿਚ ਹੋਈਆਂ ਮੌਤਾਂ ਦੀ ਇਹ ਸਭ ਤੋਂ ਵੱਧ ਗਿਣਤੀ ਹੈ। ਇਸ ਨਾਲ ਰਾਜ ਵਿਚ ਮਰਨ ਵਾਲਿਆਂ ਦੀ ਗਿਣਤੀ 2000 ਨੂੰ ਪਾਰ ਕਰ ਗਈ ਹੈ। ਹੁਣ ਤਕ ਮਹਾਰਾਸ਼ਟਰ ਵਿਚ ਇਸ ਵਾਇਰਸ ਕਾਰਨ ਕੁਲ 2098 ਲੋਕਾਂ ਦੀ ਮੌਤ ਹੋ ਚੁੱਕੀ ਹੈ।
Corona Virus
ਮੁੰਬਈ ਵਿਚ ਕੋਰੋਨਾ ਦੇ 1447 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 38 ਲੋਕਾਂ ਦੀ ਮੌਤ ਹੋ ਗਈ ਹੈ। ਮੁੰਬਈ ਵਿਚ ਕੁਲ ਕੋਰੋਨਾ ਸੰਕਰਮਿਤ 36932 ਹੋ ਗਏ ਹਨ। ਅਤੇ ਹੁਣ ਤੱਕ 1173 ਲੋਕ ਇਸ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।