ਰਾਮਦੇਵ ਖ਼ਿਲਾਫ਼ 1 ਜੂਨ ਨੂੰ ਪ੍ਰਦਰਸ਼ਨ ਕਰਨਗੇ ਰੈਜ਼ੀਡੈਂਟ ਡਾਕਟਰ, ਕਿਹਾ ‘ਬਿਨਾਂ ਸ਼ਰਤ ਮੁਆਫੀ ਮੰਗੋ’
Published : May 30, 2021, 8:50 am IST
Updated : May 30, 2021, 8:50 am IST
SHARE ARTICLE
Ramdev
Ramdev

ਐਲੋਪੈਥੀ ’ਤੇ ਯੋਗ ਗੁਰੂ ਬਾਬਾ ਰਾਮਦੇਵ ਦੇ ਬਿਆਨ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ

ਨਵੀਂ ਦਿੱਲੀ: ਐਲੋਪੈਥੀ ’ਤੇ ਯੋਗ ਗੁਰੂ ਬਾਬਾ ਰਾਮਦੇਵ ਦੇ ਬਿਆਨ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੌਰਾਨ ਰਾਮਦੇਵ ਦੇ ਬਿਆਨ ਤੋਂ ਦੁਖੀ ‘ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਸ ਐਸੋਸੀਏਸ਼ਨ’ ਦੇ ਮੈਂਬਰਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਇਕ ਜੂਨ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਇਸ ਨੂੰ ‘ਕਾਲੇ ਦਿਨ’ ਦੇ ਤੌਰ ’ਤੇ ਮਨਾਉਣਗੇ।

RamdevRamdev

ਫੈਡਰੇਸ਼ਨ ਨੇ ਅਪਣੇ ਬਿਆਨ ਵਿਚ ਰਾਮਦੇਵ ਨੂੰ ‘ਬਿਨਾਂ ਸ਼ਰਤ ਮੁਆਫੀ ਮੰਗਣ ਲਈ’ ਵੀ ਕਿਹਾ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਇਲਾਜ ਵਿਚ ਵਰਤੀਆਂ ਜਾ ਰਹੀਆਂ ਕੁਝ ਦਵਾਈਆਂ ਉੱਤੇ ਸਵਾਲ ਚੁੱਕਦਿਆਂ ਰਾਮਦੇਵ ਨੇ ਕਥਿਤ ਤੌਰ ’ਤੇ ਕਿਹਾ ਸੀ ਕਿ ‘ਐਲੋਪੈਥੀ ਦੀਆਂ ਦਵਾਈਆਂ ਖਾ ਕੇ ਲੱਖਾਂ ਲੋਕ ਮਰ ਚੁੱਕੇ’ ਹਨ।

Supreme court notice to Baba RamdevRamdev

ਇਸ ਬਿਆਨ ਨੂੰ ਲੈ ਕੇ ਰਾਮਦੇਵ ਨੂੰ ਕਾਫੀ ਅਲ਼ੋਚਨਾ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਵੀ ਉਹਨਾਂ ਦੇ ਬਿਆਨ ਨੂੰ ‘ਮੰਦਭਾਗਾ’ ਦੱਸਦੇ ਹੋਏ ਬਿਆਨ ਵਾਪਸ ਲੈਣ ਲਈ ਕਿਹਾ ਸੀ। ਇਸ ਤੋਂ ਇਲਾਵਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਰਾਮਦੇਵ ਨੂੰ 1000 ਕਰੋੜ ਦਾ ਮਾਣਹਾਨੀ ਨੋਟਿਸ ਭੇਜਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement