
ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਅਲੀਗੜ੍ਹ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਦੇ 30 ਹੋ ਗਈ ਹੈ।
ਅਲੀਗੜ੍ਹ: ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਅਲੀਗੜ੍ਹ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਦੇ 30 ਹੋ ਗਈ ਹੈ। ਮੀਡੀਆ ਰਿਪੋਰਟਾਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਗਿਣਤੀ ਵੱਧ ਵੀ ਹੋ ਸਕਦੀ ਹੈ। ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਦੇ ਹਸਪਤਾਲ ਅਤੇ ਮਲਖਾਨ ਸਿੰਘ ਜ਼ਿਲ੍ਹਾ ਹਸਪਤਾਲ ਵਿਚ ਸ਼ੁੱਕਰਵਾਰ ਰਾਤ ਭਰਤੀ ਕੀਤੇ ਗਏ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਹੈ।
Toll in Aligarh hooch tragedy rises to 30
ਉੱਥੇ ਹੀ ਸੀਨੀਅਰ ਪੁਲਿਸ ਕਪਤਾਨ ਕਲਾਨਿਧ ਨੈਥਾਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਤੱਕ ਨਕਲੀ ਸ਼ਰਾਬ ਦੇ ਰੈਕਟ ਦੇ ਸਰਗਨਾ ਅਨਿਲ ਚੌਧਰੀ ਸਮੇਤ ਕੁੱਲ ਪੰਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਤਿੰਨ ਵੱਖ ਵੱਖ ਮਾਮਲਿਆਂ ਵਿਚ 12 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
Toll in Aligarh hooch tragedy rises to 30
ਰਾਤ ਭਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਸ਼ਰਾਬ ਦੇ ਪੰਜ ਠੇਕਿਆਂ ਨੂੰ ਸੀਲ ਕਰ ਦਿੱਤਾ ਹੈ। ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਨੇ ਜ਼ਿਲ੍ਹਾ ਆਬਕਾਰੀ ਅਧਿਕਾਰੀ ਧੀਰਜ ਸ਼ਰਮਾ, ਆਬਕਾਰੀ ਇੰਸਪੈਕਟਰ ਰਾਜੇਸ਼ ਯਾਦਵ, ਪ੍ਰਿੰਸੀਪਲ ਕਾਂਸਟੇਬਲ ਅਸ਼ੋਕ ਕੁਮਾਰ, ਇੰਸਪੈਕਟਰ ਚੰਦਰਪ੍ਰਕਾਸ਼ ਯਾਦਵ ਅਤੇ ਕਾਂਸਟੇਬਲ ਰਾਮਰਾਜ ਰਾਣਾ ਨੂੰ ਲਾਪ੍ਰਵਾਹੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ।