
ਦੱਸਿਆ ਜਾ ਰਿਹਾ ਹੈ ਕਿ ਇਹਨਾਂ ਮੁਲਜ਼ਮਾਂ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਸਾਥ ਦਿੱਤਾ ਸੀ।
ਦੇਹਰਾਦੂਨ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਇਸ ਮਾਮਲੇ 'ਚ ਦੇਹਰਾਦੂਨ ਤੋਂ 5-6 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਪੁਲਿਸ ਨੇ ਉਤਰਾਖੰਡ ਪੁਲਿਸ ਨਾਲ ਮਿਲ ਕੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਸੀ ਜਿਸ ਵਿਚ ਹਮਲਾਵਰਾਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਫੜਿਆ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਅਜਿਹੀ ਕੋਈ ਵੀ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹਨਾਂ ਮੁਲਜ਼ਮਾਂ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਸਾਥ ਦਿੱਤਾ ਸੀ। ਮੁਲਜ਼ਮਾਂ ਵਿਚੋਂ ਇਕ ਲਾਰੈਂਸ ਗੈਂਗ ਦਾ ਸ਼ੱਕੀ ਸ਼ਾਰਪ ਸ਼ੂਟਰ ਦੱਸਿਆ ਜਾ ਰਿਹਾ ਹੈ। ਹਿਮਾਚਲ ਤੋਂ ਉਤਰਾਖੰਡ ਵਿਚ ਦਾਖਲ ਹੁੰਦੇ ਸਮੇਂ ਇਕ ਕਾਰ ਨੂੰ ਰੋਕ ਕੇ ਇਹਨਾਂ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਪੰਜਾਬ ਪੁਲਿਸ ਇਹਨਾਂ ਦੀ ਪਛਾਣ ਕਰ ਰਹੀ ਹੈ।