ਸਾਕਸ਼ੀ ਕਤਲ ਮਾਮਲਾ: ਦਿੱਲੀ ਸਰਕਾਰ ਪੀੜਤ ਪ੍ਰਵਾਰ ਨੂੰ ਦੇਵੇਗੀ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ
Published : May 30, 2023, 3:11 pm IST
Updated : May 30, 2023, 3:11 pm IST
SHARE ARTICLE
Delhi govt announces ex gratia of 10 lakh to family of girl killed
Delhi govt announces ex gratia of 10 lakh to family of girl killed

ਅਰਵਿੰਦ ਕੇਜਰੀਵਾਲ ਨੇ ਕਿਹਾ, ਅਦਾਲਤ ਵਲੋਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ



ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਉਤਰ-ਪਛਮੀ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਵਿਚ ਇਕ ਨਾਬਾਲਗ ਲੜਕੀ ਦੇ ਕਤਲ ਨੂੰ ਲੈ ਕੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਉਤੇ ਸਵਾਲ ਉਠਾਏ ਹਨ ਅਤੇ ਪੀੜਤ ਪ੍ਰਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਲੜਕੀ ਦੇ ਕਤਲ ਦੀ ਘਟਨਾ 'ਤੇ ਪਾਰਟੀ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਸ਼ਹਿਰ ਦੀ ਕਾਨੂੰਨ ਵਿਵਸਥਾ 'ਤੇ ਵਿਸ਼ਵਾਸ ਖਤਮ ਹੋ ਗਿਆ ਹੈ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ 

ਪੁਲਿਸ ਅਨੁਸਾਰ ਉਤਰ-ਪਛਮੀ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਵਿਚ ਇਕ 16 ਸਾਲਾ ਲੜਕੀ ਨੂੰ ਉਸ ਦੇ ਪ੍ਰੇਮੀ ਨੇ ਕਥਿਤ ਤੌਰ 'ਤੇ ਕਈ ਵਾਰ ਚਾਕੂ ਮਾਰ ਕੇ ਮਾਰ ਦਿਤਾ ਅਤੇ ਫਿਰ ਪੱਥਰ ਨਾਲ ਕੁਚਲ ਦਿਤਾ। ਇਸ ਸਾਰੀ ਘਟਨਾ ਦੌਰਾਨ ਆਸਪਾਸ ਖੜ੍ਹੇ ਲੋਕ ਮੂਕ ਦਰਸ਼ਕ ਬਣੇ ਰਹੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ 12 ਕਰੋੜ ਰੁਪਏ ਖਰਚ ਕਰੇਗੀ: ਡਾ.ਇੰਦਰਬੀਰ ਸਿੰਘ ਨਿੱਜਰ 

ਭਾਰਦਵਾਜ ਨੇ ਮੰਗਲਵਾਰ ਨੂੰ ਟਵੀਟ ਕੀਤਾ, ''ਸ਼ਾਹਬਾਦ ਡੇਅਰੀ 'ਚ ਲੜਕੀ ਦਾ ਬੇਰਹਿਮੀ ਨਾਲ ਕਤਲ, ਲੋਕ ਮਦਦ ਕਿਉਂ ਨਹੀਂ ਕਰਦੇ? ਦਿੱਲੀ ਦੇ ਲੋਕਾਂ ਦਾ ਕਾਨੂੰਨ ਵਿਵਸਥਾ ਤੋਂ ਵਿਸ਼ਵਾਸ ਉੱਠ ਗਿਆ ਹੈ। ਮਹਿਲਾ ਪਹਿਲਵਾਨਾਂ ਅਤੇ ਮਨੀਸ਼ ਸਿਸੋਦੀਆ 'ਤੇ ਤਾਕਤ ਦੀ ਵਰਤੋਂ ਕਰਨ ਵਾਲੀ ਪੁਲਿਸ ਇਨ੍ਹਾਂ ਕਾਤਲਾਂ ਦੇ ਸਾਹਮਣੇ ਬੇਬਸ ਨਜ਼ਰ ਆ ਰਹੀ ਹੈ। ਸਮੱਸਿਆ ਲੀਡਰਸ਼ਿਪ ਵਿਚ ਹੈ। ਲੈਫਟੀਨੈਂਟ ਗਵਰਨਰ ਦੀ ਤਰਜੀਹ ਕੁਝ ਹੋਰ ਹੈ।  ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਮੰਗਲਵਾਰ ਨੂੰ ਬੱਚੀ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਦਿੱਲੀ ਸਰਕਾਰ ਨੇ ਲੜਕੀ ਦੇ ਪ੍ਰਵਾਰ ਨੂੰ 10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਜੰਗ-ਏ-ਆਜ਼ਾਦੀ ਸਮਾਰਕ 'ਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ : ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਤੋਂ ਮੰਗਿਆ 10 ਦਿਨ ਦਾ ਸਮਾਂ 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਦਿੱਲੀ ਸਰਕਾਰ ਸਾਕਸ਼ੀ ਦੇ ਪ੍ਰਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦੇਵੇਗੀ ਅਤੇ ਅਦਾਲਤ ਤੋਂ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰੇਗੀ, ਵੱਡੇ ਤੋਂ ਵੱਡੇ ਵਕੀਲ ਖੜ੍ਹੇ ਕਰੇਗੀ"।  ਕੇਜਰੀਵਾਲ ਨੇ ਸੋਮਵਾਰ ਨੂੰ ਵੀ.ਕੇ. ਸਕਸੈਨਾ ਨੂੰ ਇਸ ਮਾਮਲੇ 'ਚ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement