Supreme Court: ਸ਼ਰਾਬ ਪੀਣ ਤੋਂ ਬਾਅਦ ਆਦਮੀ ਸ਼ੈਤਾਨ ਬਣ ਜਾਂਦੈ : ਸੁਪਰੀਮ ਕੋਰਟ
Published : May 30, 2025, 6:45 am IST
Updated : May 30, 2025, 6:45 am IST
SHARE ARTICLE
Supreme Court
Supreme Court

ਕਿਹਾ, ਨਸ਼ੇ ’ਚ ਧੀ ਦਾ ਜਿਨਸੀ ਸ਼ੋਸ਼ਣ ਕਰਨ ਵਾਲਾ ਡਾਕਟਰ ਸਜ਼ਾ ਮੁਅੱਤਲੀ ਦਾ ਹੱਕਦਾਰ ਨਹੀਂ

Supreme Court: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਅਪਣੀ ਸੱਤ ਸਾਲ ਦੀ ਧੀ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਡਾਕਟਰ ਪਿਤਾ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸ਼ਰਾਬ ਪੀਣ ਤੋਂ ਬਾਅਦ ਆਦਮੀ ਸ਼ੈਤਾਨ ਬਣ ਜਾਂਦਾ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਡਾਕਟਰ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ ਅਤੇ ਉਹ ਉਸਨੂੰ ਕੋਈ ਰਾਹਤ ਦੇਣ ਦੇ ਹੱਕ ਵਿਚ ਨਹੀਂ ਹੈ।

ਬੈਂਚ ਨੇ ਜ਼ੁਬਾਨੀ ਟਿੱਪਣੀਆਂ ’ਚ ਕਿਹਾ, ‘‘ਦੇਖੋ ਉਸਨੇ ਬੱਚੀ ਨਾਲ ਕਿਸ ਤਰ੍ਹਾਂ ਦੀ ਹਰਕਤ ਕੀਤੀ ਹੈ। ਤੁਸੀਂ ਕਿਸੇ ਵੀ ਰਾਹਤ ਦੇ ਹੱਕਦਾਰ ਨਹੀਂ ਹੋ। ਬੱਚੀ ਨੇ ਤੁਹਾਡੇ ਮੁਵੱਕਿਲ ਵਿਰੁਧ ਬਿਆਨ ਦਿਤੇ ਹਨ। ਉਹ ਇਕ ਬਿਮਾਰ ਮਾਨਸਿਕਤਾ ਵਾਲਾ ਵਿਅਕਤੀ ਹੈ, ਉਹ ਇਸਦਾ ਹੱਕਦਾਰ ਨਹੀਂ ਹੈ ਕਿ ਉਸਦੀ ਸਜ਼ਾ ਮੁਅੱਤਲ ਕੀਤੀ ਜਾਵੇ।’’ 

ਬੈਂਚ ਨੇ ਕਿਹਾ, ‘‘ਤੁਸੀਂ ਅਪਣੀ ਧੀ ਨਾਲ ਅਜਿਹਾ ਨਹੀਂ ਕਰ ਸਕਦੇ। ਉਹ ਪਿਤਾ ਵਿਰੁਧ ਗਵਾਹੀ ਕਿਉਂ ਦੇਵੇਗੀ। ਉਹ ਇਕ ਛੋਟੀ ਬੱਚੀ ਹੈ ਜਿਸਨੇ ਜਿਰਹ ਦਾ ਸਾਹਮਣਾ ਕੀਤਾ ਹੈ। ਸ਼ਰਾਬ ਪੀਣ ਤੋਂ ਬਾਅਦ ਆਦਮੀ ਸ਼ੈਤਾਨ ਬਣ ਜਾਂਦਾ ਹੈ। ਸਾਨੂੰ ਇਹ ਨਹੀਂ ਕਹਿਣਾ ਚਾਹੀਦਾ ਪਰ ਅਸੀਂ ਸਭ ਤੋਂ ਉਦਾਰ ਬੈਂਚ ਹਾਂ। ਜੇਕਰ ਅਸੀਂ ਜ਼ਮਾਨਤ ਨਹੀਂ ਦੇ ਰਹੇ ਹਾਂ, ਤਾਂ ਇਸਦੇ ਪਿੱਛੇ ਕਾਰਨ ਹਨ। ਡਾਕਟਰ ਨੇ ਸ਼ਰਾਬ ਦੇ ਨਸ਼ੇ ’ਚ ਧੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। 

ਡਾਕਟਰ ਵਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿਤੀ ਕਿ ਧੀ ਨੂੰ ਗਵਾਹੀ ਲਈ ਸਿਖਾਇਆ ਗਿਆ ਸੀ। ਵਕੀਲ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਵਿਚ 12 ਲੱਖ ਤੋਂ ਵੱਧ ਮਾਮਲੇ ਲੰਬਿਤ ਹਨ, ਇਸ ਲਈ ਸਜ਼ਾ ਵਿਰੁਧ ਅਪੀਲ ’ਤੇ ਜਲਦੀ ਸੁਣਵਾਈ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਜ਼ਾ ਨੂੰ ਮੁਅੱਤਲ ਕਰਨ ਦਾ ਆਧਾਰ ਨਹੀਂ ਹੋ ਸਕਦਾ। ਇਸ ਤੋਂ ਬਾਅਦ, ਵਕੀਲ ਨੇ ਪਟੀਸ਼ਨ ਵਾਪਸ ਲੈ ਲਈ ਅਤੇ ਕੇਸ ਨੂੰ ਵਾਪਸ ਲਿਆ ਮੰਨ ਕੇ ਰੱਦ ਕਰ ਦਿਤਾ ਗਿਆ। ਜ਼ਿਕਰਯੋਗ ਹੈ ਕਿ ਐਫ਼ਆਈਆਰ ’ਚ ਪੀੜਤਾ ਦੀ ਮਾਂ ਨੇ ਅਪਣੇ ਪਤੀ ’ਤੇ ਅਪਣੀ ਧੀ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ।

(For more news apart from Supreme Court rejects plea for stay of sentence of doctor father who sexually abused daughter while drunk News in Punjabi, stay tuned to Rozana Spokesman)

 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement