Uttarakand News : ਅੰਕਿਤਾ ਭੰਡਾਰੀ ਕਤਲ ਮਾਮਲਾ:  ਭਾਜਪਾ ਨੇਤਾ ਦੇ ਪੁੱਤਰ ਪੁਲਕਿਤ ਸਮੇਤ 3 ਨੂੰ ਉਮਰ ਕੈਦ ਦੀ ਸਜ਼ਾ

By : BALJINDERK

Published : May 30, 2025, 2:10 pm IST
Updated : May 30, 2025, 2:10 pm IST
SHARE ARTICLE
ਅੰਕਿਤਾ ਭੰਡਾਰੀ ਕਤਲ ਮਾਮਲਾ:  ਭਾਜਪਾ ਨੇਤਾ ਦੇ ਪੁੱਤਰ ਪੁਲਕਿਤ ਸਮੇਤ 3 ਨੂੰ ਉਮਰ ਕੈਦ ਦੀ ਸਜ਼ਾ
ਅੰਕਿਤਾ ਭੰਡਾਰੀ ਕਤਲ ਮਾਮਲਾ:  ਭਾਜਪਾ ਨੇਤਾ ਦੇ ਪੁੱਤਰ ਪੁਲਕਿਤ ਸਮੇਤ 3 ਨੂੰ ਉਮਰ ਕੈਦ ਦੀ ਸਜ਼ਾ

Uttarakand News : 2 ਸਾਲ 8 ਮਹੀਨਿਆਂ ਬਾਅਦ ਜ਼ਿਲ੍ਹਾ ਅਦਾਲਤ ਦਾ ਫ਼ੈਸਲਾ, ਕਤਲ ਤੋਂ ਬਾਅਦ ਲਾਸ਼ ਨਹਿਰ ’ਚ ਸੁੱਟ ਦਿੱਤੀ ਗਈ

Uttarakand News in Punjabi : ਦੇਵਭੂਮੀ ਉਤਰਾਖੰਡ ਦੇ ਮਸ਼ਹੂਰ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਅਦਾਲਤ ਦਾ ਫੈਸਲਾ ਆ ਗਿਆ ਹੈ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ।  ਉਤਰਾਖੰਡ ਦੇ ਕੋਟਦੁਆਰ ਵਿੱਚ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਦਾਲਤ ਵਿੱਚ ਅੰਕਿਤਾ ਕਤਲ ਕੇਸ ਵਿੱਚ ਤਿੰਨ ਮੁਲਜ਼ਮਾਂ - ਪੁਲਕਿਤ ਆਰੀਆ, ਸੌਰਭ ਭਾਸਕਰ ਅਤੇ ਅੰਕਿਤ ਗੁਪਤਾ ਨੂੰ ਦੋਸ਼ੀ ਪਾਇਆ ਗਿਆ ਤੇ ਉਮਰ ਕੈਦ ਦੀ ਸਜ਼ਾ ਸੁਣਾਈ।

19 ਸਾਲਾ ਅੰਕਿਤਾ, ਜੋ ਕਿ ਰਿਸ਼ੀਕੇਸ਼ ਨੇੜੇ ਵੰਤਾਰਾ ਰਿਜ਼ੋਰਟ ਵਿੱਚ ਰਿਸੈਪਸ਼ਨਿਸਟ ਵਜੋਂ ਕੰਮ ਕਰਦੀ ਸੀ, 18 ਸਤੰਬਰ 2022 ਨੂੰ ਅਚਾਨਕ ਗਾਇਬ ਹੋ ਗਈ। ਪੰਜ ਦਿਨਾਂ ਬਾਅਦ, 24 ਸਤੰਬਰ ਨੂੰ, ਅੰਕਿਤਾ ਦੀ ਲਾਸ਼ ਰਿਸ਼ੀਕੇਸ਼ ਨੇੜੇ ਚਿੱਲਾ ਨਹਿਰ ਤੋਂ ਬਰਾਮਦ ਹੋਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਰਿਜ਼ੋਰਟ ਦੇ ਮਾਲਕ ਪੁਲਕਿਤ ਆਰੀਆ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ।

ਜਦੋਂ ਮਾਮਲੇ ਦੀ ਜਾਂਚ ਸ਼ੁਰੂ ਹੋਈ, ਤਾਂ ਅੰਕਿਤਾ ਨੂੰ ਗਾਇਬ ਕਰਨ, ਉਸਦੀ ਹੱਤਿਆ ਕਰਨ ਅਤੇ ਲਾਸ਼ ਨੂੰ ਨਹਿਰ ਵਿੱਚ ਸੁੱਟਣ ਵਿੱਚ ਪੁਲਕਿਤ ਆਰੀਆ ਅਤੇ ਉਸਦੇ ਦੋ ਸਾਥੀਆਂ ਦੀ ਸ਼ਮੂਲੀਅਤ ਸਾਹਮਣੇ ਆਈ। ਸ਼ੁਰੂਆਤੀ ਜਾਂਚ ਵਿੱਚ ਅਜਿਹੇ ਤੱਥ ਸਾਹਮਣੇ ਆਏ, ਜਿਨ੍ਹਾਂ ਨੇ ਔਰਤਾਂ ਦੀ ਸੁਰੱਖਿਆ ਅਤੇ ਸਤਿਕਾਰ 'ਤੇ ਸਵਾਲ ਖੜ੍ਹੇ ਕੀਤੇ। ਇਹ ਖੁਲਾਸਾ ਹੋਇਆ ਕਿ ਰਿਜ਼ੋਰਟ ਵਿੱਚ ਕੰਮ ਕਰਦੇ ਸਮੇਂ, ਅੰਕਿਤਾ ਨੂੰ ਰਿਜ਼ੋਰਟ ਦੇ ਮਾਲਕ ਪੁਲਕਿਤ ਆਰੀਆ ਨੇ ਉੱਥੇ 'ਵੀਆਈਪੀ' ਮਹਿਮਾਨ ਨੂੰ 'ਵਾਧੂ ਸੇਵਾ' ਦੇਣ ਲਈ ਮਜਬੂਰ ਕੀਤਾ ਸੀ। ਅੰਕਿਤਾ ਨੇ ਅਜਿਹਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਹੀ ਵਿਵਾਦ ਸ਼ੁਰੂ ਹੋਇਆ।

(For more news apart from  Ankita Bhandari murder case : BJP leader son Pulkit, 3 others sentenced life imprisonment News in Punjabi, stay tuned to Rozana Spokesman)

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement