Major negligence in health center: ਸਰਕਾਰੀ ਸਿਹਤ ਕੇਂਦਰ ’ਚ ਮੋਬਾਈਲ ਫ਼ੋਨ ਦੀ ਰੌਸ਼ਨੀ ’ਚ ਕਰਵਾਇਆ ਚਾਰ ਔਰਤਾਂ ਦਾ ਜਣੇਪਾ

By : PARKASH

Published : May 30, 2025, 2:38 pm IST
Updated : May 30, 2025, 2:38 pm IST
SHARE ARTICLE
Four women delivered in the light of a mobile phone at a government health centre
Four women delivered in the light of a mobile phone at a government health centre

Major negligence in health center: ਮੁੱਖ ਮੈਡੀਕਲ ਅਫ਼ਸਰ ਨੇ ਦਿਤੇ ਜਾਂਚ ਦੇ ਹੁਕਮ 

 

Major negligence in health center : ਬਲੀਆ ਜ਼ਿਲ੍ਹੇ ਦੇ ਬੇਰੂਆਰਬਾਰੀ ਵਿਖੇ ਸਥਿਤ ਸਰਕਾਰੀ ਸਿਹਤ ਕੇਂਦਰ ਵਿੱਚ ਮੋਬਾਈਲ ਫ਼ੋਨ ਦੀ ਰੌਸ਼ਨੀ ਵਿੱਚ ਚਾਰ ਔਰਤਾਂ ਨੂੰ ਜਣੇਪਾ ਕਰਵਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਮੁੱਖ ਮੈਡੀਕਲ ਅਫ਼ਸਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਡਿਪਟੀ ਚੀਫ਼ ਮੈਡੀਕਲ ਅਫ਼ਸਰ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਮੁੱਖ ਮੈਡੀਕਲ ਅਫ਼ਸਰ ਡਾ. ਸੰਜੀਵ ਵਰਮਨ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਨਿਊਜ਼ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਰਾਤ ਨੂੰ ਬੇਰੂਆਰਬਾਰੀ ਵਿਖੇ ਸਥਿਤ ਸਰਕਾਰੀ ਸਿਹਤ ਕੇਂਦਰ ਵਿੱਚ ਚਾਰ ਗਰਭਵਤੀ ਔਰਤਾਂ ਨੂੰ ਮੋਬਾਈਲ ਫ਼ੋਨ ਦੀ ਰੌਸ਼ਨੀ ਵਿੱਚ ਜਣੇਪਾ ਕਰਵਾਇਆ ਗਿਆ।
ਵਰਮਨ ਨੇ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਜ਼ਿਲ੍ਹਾ ਹੈੱਡਕੁਆਰਟਰ ਤੋਂ 12 ਕਿਲੋਮੀਟਰ ਦੂਰ ਸਥਿਤ ਬੇਰੂਆਰਬਾਰੀ ਪ੍ਰਾਇਮਰੀ ਹੈਲਥ ਸੈਂਟਰ ਦਾ ਇਲੈਕਟ੍ਰਿਕ ਟਰਾਂਸਫਾਰਮਰ ਤਿੰਨ ਦਿਨ ਪਹਿਲਾਂ ਸੜ ਗਿਆ ਸੀ। ਹਾਲਾਂਕਿ, ਸਿਹਤ ਕੇਂਦਰ ਵਿੱਚ ਜਨਰੇਟਰ ਅਤੇ ਡੀਜ਼ਲ ਉਪਲਬਧ ਸੀ।

ਉਨ੍ਹਾਂ ਕਿਹਾ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਉਨ੍ਹਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਡਿਪਟੀ ਚੀਫ਼ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ। ਵਰਮਨ ਨੇ ਕਿਹਾ ਕਿ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਦੋਸ਼ੀ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਰਿਪੋਰਟਾਂ ਅਨੁਸਾਰ, ਸੋਮਵਾਰ ਰਾਤ ਨੂੰ ਨੀਤੂ ਦੇਵੀ, ਮੰਜੂ ਦੇਵੀ, ਪਿੰਕੀ ਦੇਵੀ ਅਤੇ ਰਜ਼ੀਆ ਖਾਤੂਨ ਦੀ ਮੋਬਾਈਲ ਫੋਨ ਦੀ ਰੌਸ਼ਨੀ ਵਿੱਚ ਡਿਲੀਵਰੀ ਕੀਤੀ ਗਿਆ।

(For more news apart from U.P Latest News, stay tuned to Rozana Spokesman)

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement