
ਸੀਨੀਅਰ ਕਾਂਗਰਸੀ ਨੇਤਾ ਜੈਪਾਲ ਰੈਡੀ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿਚ ਸਮੇਂ ਤੋਂ ਪਹਿਲਾਂ ਲੋਕ ਸਭਾ ਚੋਣਾਂ ਸੰਭਵ ਹਨ ਕਿਉਂਕਿ ਭਾਜਪਾ ਦੇ ਮੱਧ ਪ੍ਰਦੇਸ਼, ਰਾਜਸਥਾਨ...
ਹੈਦਰਾਬਾਦ: ਸੀਨੀਅਰ ਕਾਂਗਰਸੀ ਨੇਤਾ ਜੈਪਾਲ ਰੈਡੀ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿਚ ਸਮੇਂ ਤੋਂ ਪਹਿਲਾਂ ਲੋਕ ਸਭਾ ਚੋਣਾਂ ਸੰਭਵ ਹਨ ਕਿਉਂਕਿ ਭਾਜਪਾ ਦੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਵਿਚ ਹਾਰਨ ਦੀ ਸੰਭਾਵਨਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟਰਾਂ ਸਾਹਮਣੇ ਬੇਵੱਸ ਅਕਸ ਨਾਲ ਨਹੀਂ ਜਾਣਾ ਚਾਹੁੰਦੇ।
ਸਾਬਕਾ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਨੂੰ ਤਿੰਨ ਰਾਜਾਂ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਜਿਥੇ ਇਸ ਸਾਲ ਚੋਣਾਂ ਹੋਣੀਆਂ ਹਨ। ਰੈਡੀ ਨੇ ਕਿਹਾ, 'ਇਸ ਦਾ ਕਾਰਨ ਸਾਫ਼ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਭਾਜਪਾ ਦੀ ਵੱਡੀ ਹਾਰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਦੇਸ਼ ਦਾ ਸਾਹਮਣਾ ਕਰਨ ਵਿਚ ਸਮਰੱਥ ਨਹੀਂ ਹੋਣਗੇ।' ਕਾਂਗਰਸ ਆਗੂ ਨੇ ਕਿਹਾ ਕਿ ਮੋਦੀ ਤਿੰਨ ਰਾਜਾਂ ਵਿਚ ਹਾਰ ਦੀ ਜ਼ਿੰਮੇਵਾਰੀ ਨਹੀਂ ਲੈਣਾ ਚਾਹੁੰਦੇ। ਇਸ ਤੋਂ ਬਾਅਦ ਭਾਜਪਾ ਦੇ ਹਾਰਨ ਵਾਲੀ ਪਾਰਟੀ ਹੋਣ 'ਤੇ ਜ਼ੋਰ ਦਿਤਾ ਜਾਵੇਗਾ।
ਉਨ੍ਹਾਂ ਕਿਹਾ, 'ਤਿੰਨ ਰਾਜਾਂ ਵਿਚ ਭਾਜਪਾ ਦੀਆਂ ਕਮਜ਼ੋਰ ਸੰਭਾਵਨਾਵਾਂ ਕਾਰਨ ਮੋਦੀ ਸਮੇਂ ਤੋਂ ਪਹਿਲਾਂ ਚੋਣਾਂ ਕਾਰਨ ਪਸੰਦ ਕਰ ਸਕਦੇ ਹਨ ਜਿਸ ਨਾਲ ਉਨ੍ਹਾਂ ਕਮਜ਼ੋਰ ਅਕਸ ਕਾਰਨ ਚੋਣਾਂ ਵਿਚ ਨਾ ਜਾਣਾ ਪਿਆ। ਇਸ ਦੀ ਉਮੀਦ ਹੈ।' ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਰਾਜਨੀਤੀ ਵਿਚ ਪੱਕੇ ਤੌਰ 'ਤੇ ਕੌਣ ਕੀ ਕਹਿ ਸਕਦਾ ਹੈ। ਲੋਕ ਸਭਾ ਚੋਣਾਂ ਵਿਚ ਭਾਜਪਾ ਵਿਰੁਧ ਵਿਰੋਧੀ ਧਿਰਾਂ ਦੀ ਕੀ ਰਣਨੀਤੀ ਹੋਵੇਗੀ, ਇਹ ਪੁੱਛੇ ਜਾਣ 'ਤੇ ਰੈਡੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਾਰੇ ਭਾਜਪਾ ਵਿਰੋਧੀ ਤਾਕਤਾਂ ਨੂੰ ਨਾਲ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। (ਏਜੰਸੀ)