
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਵਿਚ ਕੋਵਿਡ-19 ਨਾਲ ਪੀੜਤ ਗੰਭੀਰ ਮਰੀਜ਼ਾਂ ਦੀ ਜਾਨ ਬਚਾਉਣ
ਨਵੀਂ ਦਿੱਲੀ, 29 ਜੂਨ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਵਿਚ ਕੋਵਿਡ-19 ਨਾਲ ਪੀੜਤ ਗੰਭੀਰ ਮਰੀਜ਼ਾਂ ਦੀ ਜਾਨ ਬਚਾਉਣ ਲਈ 'ਪਲਾਜ਼ਮਾ ਬੈਂਕ' ਸਥਾਪਤ ਕਰਲ ਦਾ ਐਲਾਨ ਕੀਤਾ ਹੈ। ਵੀਡੀਉ ਲਿੰਕ ਰਾਹੀਂ ਇਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਦਿਨ ਵਿਚ ਇਹ ਬੈਂਕ ਕੰਮ ਕਰਨ ਲਗੇਗਾ। ਉਨ੍ਹਾਂ ਨੇ ਦਸਿਆ ਕਿ 'ਆਪ' ਸਰਕਾਰ ਕੋਵਿਡ 19 ਤੋਂ ਠੀਕ ਹੋ ਚੁੱਕੇ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਲਾਜ਼ਮਾ ਦਾਨ ਨਾਲ ਜੁੜੀ ਜਾਣਕਾਰੀ ਬਾਰੇ ਸਰਕਾਰ ਹੈਲਪਲਾਈਨ ਵੀ ਸਥਾਪਤ ਕਰੇਗੀ।
Arvind Kejriwal
ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੇ ਹੁਣ ਤਕ ਕੋਵਿਡ-19 ਦੇ 29 ਮਰੀਜ਼ਾਂ 'ਤੇ ਪਲਾਜ਼ਮਾ ਥੈਰੇਪੀ ਦਾ ਕਲੀਨੀਕਲ ਪ੍ਰੀਖਣ ਕੀਤਾ ਹੈ ਅਤੇ ਇਸ ਦੇ ਨਤੀਜੇ 'ਉਤਸ਼ਾਹਜਨਕ' ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਸਰਕਾਰੀ ਹਸਪਤਾਲ ਐਲ.ਐਨ.ਜੇ.ਪੀ ਦੇ ਡਾਕਟਰ ਅਸੀਮ ਗੁਪਤਾ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਿਤੀ ਜਾਵੇਗੀ। (ਪੀਟੀਆਈ)