
ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ 300 ਯੂਨਿਟ ਬਿਜਲੀ ਮੁਫ਼ਤ (Free Electricity) ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ‘ਆਪ’ ਨੂੰ ਪੰਜਾਬ (Punjab) ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਨਹੀਂ ਹੈ ਤੇ ਉਹ ਦਿੱਲੀ ਮਾਡਲ (Delhi Model) ਪੰਜਾਬ ਵਿਚ ਲਾਗੂ ਨਹੀਂ ਕਰ ਸਕਦੇ।
Arvind Kejriwal
ਹੋਰ ਪੜ੍ਹੋ: ਰਿਪੋਰਟ ਦਾ ਦਾਅਵਾ: ਕੁੱਟਮਾਰ ਨਾਲ ਢੀਠ ਹੁੰਦੇ ਹਨ ਬੱਚੇ ਨਹੀਂ ਹੁੰਦਾ ਕੋਈ ਸੁਧਾਰ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Haryana home minister Anil Vij) ਨੇ ਕਿਹਾ, ‘ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਨਹੀਂ। ਜੇਕਰ ਉਹ ਸੋਚਦੇ ਨੇ ਕਿ ਦਿੱਲੀ ਮਾਡਲ ਪੰਜਾਬ ਵਿਚ ਲਾਗੂ ਕਰ ਦੇਣਗੇ ਤਾਂ ਇਹ ਨਹੀਂ ਹੋ ਸਕਦਾ। ਦਿੱਲੀ ਵਿਚ ਟੈਕਸ ਵਸੂਲੀ ਜ਼ਿਆਦਾ ਹੈ ਪਰ ਪੰਜਾਬ ਭੁੱਖਮਰੀ ਦੀ ਕਗਾਰ ’ਤੇ ਹੈ’।
Anil Vij
ਹੋਰ ਪੜ੍ਹੋ: ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਹੋਵੇਗਾ ਇੰਤਜ਼ਾਰ, ਅੰਤਰਰਾਸ਼ਟਰੀ ਉਡਾਣਾਂ 31 ਜੁਲਾਈ ਤੱਕ ਰਹਿਣਗੀਆਂ ਬੰਦ
ਦੱਸ ਦਈਏ ਕਿ ਬੀਤੇ ਦਿਨ ਚੰਗੀਗੜ੍ਹ ਵਿਚ ਮੀਡੀਆ ਨਾਲ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal ) ਨੇ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਬਿਜਲੀ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ| ਉਹਨਾਂ ਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਲੋਕਾਂ ਨੂੰ ਆਏ ਵੱਡੇ ਬਿਲ ਮਾਫ਼ ਕਰਨ, 24 ਘੰਟੇ ਬਿਜਲੀ ਦੇਣ ਦੇ ਐਲਾਨ ਕੀਤੇ। ਉਹਨਾਂ ਨੇ ਕਿਸਾਨਾਂ ਅਤੇ ਹੋਰ ਵਰਗਾਂ ਦੀ ਰਿਆਇਤੀ ਬਿਜਲੀ ਪਹਿਲਾਂ ਵਾਂਗ ਜਾਰੀ ਰੱਖਣ ਦਾ ਐਲਾਨ ਕੀਤਾ।