
National Doctor's Day ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੱਲ੍ਹ (1 ਜੁਲਾਈ) ਦੇਸ਼ ਦੇ ਡਾਕਟਰਾਂ ਨੂੰ ਸੰਬੋਧਨ ਕਰਨਗੇ।
ਨਵੀਂ ਦਿੱਲੀ: ਕੌਮੀਂ ਡਾਕਟਰ ਦਿਵਸ (National Doctor's Day) ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੱਲ੍ਹ (1 ਜੁਲਾਈ) ਦੇਸ਼ ਦੇ ਡਾਕਟਰਾਂ ਨੂੰ ਸੰਬੋਧਨ ਕਰਨਗੇ। ਹਰ ਸਾਲ 1 ਜੁਲਾਈ ਨੂੰ ‘ਡਾਕਟਰ ਦਿਵਸ’ ਮਨਾਇਆ ਜਾਂਦਾ ਹੈ ਪਰ ਇਸ ਵਾਰ ਇਹ ਦਿਨ ਖ਼ਾਸ ਹੈ ਕਿਉਂਕਿ ਕੋਰੋਨਾ ਮਹਾਂਮਾਰੀ ਦੌਰਾਨ ਡਾਕਟਰਾਂ ਦੀ ਭੂਮਿਕਾ ਬੇਹੱਦ ਅਹਿਮ ਹੈ।
PM Modi
ਹੋਰ ਪੜ੍ਹੋ: ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ
ਦੱਸ ਦਈਏ ਕਿ ਪੀਐਮ ਮੋਦੀ ਕੋਰੋਨਾ ਖਿਲਾਫ਼ ਜੰਗ ਦੌਰਾਨ ਡਾਕਟਰਾਂ ਅਤੇ ਫਰੰਟਲਾਈਨ ਯੋਧਿਆਂ ਦੀ ਤਾਰੀਫ਼ ਕਰਦੇ ਰਹਿੰਦੇ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ (Indian Medical Association) ਨੇ 1 ਜੁਲਾਈ ਨੂੰ ‘ਡਾਕਟਰ ਦਿਵਸ’ ’ਤੇ ਸਮਾਰੋਹ ਦਾ ਆਯੋਜਨ ਕੀਤਾ ਹੈ। ਦਿੱਲੀ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਿਚ 50 ਤੋਂ 60 ਡਾਕਟਰ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਸੁਣਨਗੇ।
Doctor
ਹੋਰ ਪੜ੍ਹੋ: ਕਿਸਾਨ ਪਵਿੱਤਰ ਸ਼ਬਦ ਹੈ, ਪਰ ਕੁਝ ਮੰਦਭਾਗੀਆਂ ਘਟਨਾਵਾਂ ਕਾਰਨ ਇਹ ਬਦਨਾਮ ਹੋ ਗਿਆ- ਸੀਐਮ ਖੱਟਰ
ਆਈਐਮਏ ਅਨੁਸਾਰ ਕੋਰੋਨਾ ਪੀੜਤਾਂ ਦੀ ਸੇਵਾ ਕਰਦਿਆਂ 1500 ਤੋਂ ਜ਼ਿਆਦਾ ਡਾਕਟਰਾਂ ਦੀ ਜਾਨ ਗਈ ਹੈ। ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਾਅਦ ਨੀਤੀ ਆਯੋਗ ਦੇ ਮੈਂਬਰ ਡਾ. ਵੀਕੇ ਪਾਲ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਸਮਾਰੋਹ ਨੂੰ ਸੰਬੋਧਨ ਕਰਨਗੇ।