ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਫਿਰੋਜ਼ਪੁਰ 'ਚ ਕਰਨਗੇ PGI ਦਾ ਉਦਘਾਟਨ
Published : Jun 30, 2022, 4:08 pm IST
Updated : Jun 30, 2022, 4:08 pm IST
SHARE ARTICLE
PM Modi
PM Modi

ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ।

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ। ਸ਼ਰਮਾ ਨੇ ਕਿਹਾ ਕਿ ਬਹੁਤ ਜਲਦ ਪ੍ਰਧਾਨ ਮੰਤਰੀ ਪੰਜਾਬ ਆ ਕੇ ਪੀਜੀਆਈ ਦਾ ਉਦਘਾਟਨ ਕਰਨਗੇ।

PM ModiPM Modi

ਪਿਛਲੀ ਵਾਰ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਵਿੱਚ ਗੜਬੜੀ ਕਾਰਨ ਅੱਧੇ ਰਸਤੇ ਵਾਪਸ ਪਰਤਣਾ ਪਿਆ ਸੀ। ਦਰਅਸਲ ਫਿਰੋਜ਼ਪੁਰ ਦਿਹਾਤੀ ਤੋਂ 'ਆਪ' ਵਿਧਾਇਕ ਰਜਨੀਸ਼ ਦਹੀਆ ਨੇ ਪੀਜੀਆਈ ਸੈਂਟਰ ਦਾ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਇਹ ਜਵਾਬ ਦਿੱਤਾ। ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੀਜੀਆਈ ਬਣਨ ਦੀ ਗੱਲ ਚੱਲ ਰਹੀ ਹੈ। ਉਦੋਂ ਤੋਂ ਕਰੀਬ 10 ਸਾਲ ਬੀਤ ਚੁੱਕੇ ਹਨ।

PM ModiPM Modi

ਇਸ ਦਾ ਕੰਮ ਅਜੇ ਸ਼ੁਰੂ ਨਹੀਂ ਹੋਇਆ ਹੈ। ਉਨ੍ਹਾਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਸ਼ੁਰੂ ਕਰਨ ਲਈ ਕਿਹਾ। ਦਹੀਆ ਨੇ ਕਿਹਾ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੀਂਹ ਪੱਥਰ ਰੱਖਣ ਆਏ ਸਨ ਪਰ ਇਹ ਕੰਮ ਨਹੀਂ ਹੋ ਸਕਿਆ। ਇਸ ਤੋਂ ਬਾਅਦ ਕ੍ਰੈਡਿਟ ਵਾਰ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਕਰੈਡਿਟ ਵਾਰ ਹੁੰਦੀ ਰਹਿੰਦੀ ਹੈ ਪਰ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਨਾਲ ਫ਼ਿਰੋਜ਼ਪੁਰ ਹੀ ਨਹੀਂ ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਨੂੰ ਵੀ ਸਹੂਲਤ ਮਿਲੇਗੀ।

PM ModiPM Modi

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਆਏ ਸਨ। ਉੱਥੇ ਉਨ੍ਹਾਂ ਦੇ ਕਾਫਲੇ ਨੂੰ ਇਕ ਫਲਾਈਓਵਰ 'ਤੇ ਕਰੀਬ 20 ਮਿੰਟ ਤੱਕ ਰੋਕਿਆ ਗਿਆ। ਜਿਸ ਤੋਂ ਬਾਅਦ ਉਹ ਉਥੋਂ ਉਦਘਾਟਨ ਕੀਤੇ ਬਗੈਰ ਹੀ ਦਿੱਲੀ ਪਰਤ ਗਏ। ਬਠਿੰਡਾ ਹਵਾਈ ਅੱਡੇ 'ਤੇ ਪਹੁੰਚਣ 'ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਮੈਂ ਜਿਉਂਦਾ ਵਾਪਸ ਆਇਆ ਤਾਂ ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਿਓ।  

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement