ਯੂਪੀ 'ਚ ਟਰੱਕ ਅਤੇ ਬੋਲੈਰੋ ਦੀ ਆਪਸ 'ਚ ਹੋਈ ਭਿਆਨਕ ਟੱਕਰ, 7 ਦੀ ਮੌਤ

By : GAGANDEEP

Published : Jun 30, 2023, 12:06 pm IST
Updated : Jun 30, 2023, 12:06 pm IST
SHARE ARTICLE
photo
photo

1 ਦੀ ਹਾਲਤ ਗੰਭੀਰ

 

ਬਾਂਦਾ— ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਵੀਰਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਥੇ ਤੇਜ਼ ਰਫਤਾਰ ਬੋਲੈਰੋ ਦੇ ਟਰੱਕ ਨਾਲ ਟਕਰਾ ਜਾਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਬਾਂਦਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੁਰਗਾ ਸ਼ਕਤੀ ਨਾਗਪਾਲ ਦੇ ਅਨੁਸਾਰ 8 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਤੇਜ਼ ਰਫ਼ਤਾਰ ਬੋਲੈਰੋ ਇਕ ਟਰੱਕ ਨਾਲ ਟਕਰਾ ਗਈ, ਜਿਸ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਕੀ 3 ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ 'ਚੋਂ ਦੋ ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਡਿਊਟੀ ਦੌਰਾਨ ਫੌਜੀ ਜਵਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਇਹ ਹਾਦਸਾ ਬਾਂਦਾ ਜ਼ਿਲੇ ਦੇ ਬਾਬੇਰੂ ਕੋਤਵਾਲੀ 'ਚ ਕਮਾਸੀਨ ਰੋਡ 'ਤੇ ਪਰਿਆਦਾਈ ਨੇੜੇ ਵੀਰਵਾਰ ਰਾਤ ਕਰੀਬ 9:30 ਵਜੇ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਬੋਲੈਰੋ ਬੀਚ ਰੋਡ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਤਿਲਉਥਾ ਪਿੰਡ ਨਿਵਾਸੀ ਕੱਲੂ (13) ਪੁੱਤਰ ਗੁੱਜੀ ਨੂੰ ਰਾਤ ਕਰੀਬ 8:45 ਵਜੇ ਬਿਜਲੀ ਦਾ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਮੈਟਰੋ 'ਚ ਕੀਤਾ ਸਫਰ, ਲੋਕਾਂ ਨਾਲ ਕੀਤੀ ਗੱਲਬਾਤ 

ਕੱਲੂ ਨੂੰ ਲੈ ਕੇ ਉਸਦੀ ਮਾਂ ਸਰਬਣੋ (38) ਜਲਦੀ ਨਾਲ ਬੋਲੈਰੋ ਤੋਂ ਬਾਬੇਰੂ ਸੀਐਚਸੀ ਲਈ ਰਵਾਨਾ ਹੋਈ। ਉਸ ਦੇ ਨਾਲ ਮੁਹੱਲਾ ਵਾਸੀ ਕੈਫ (16) ਪੁੱਤਰ ਚਿੱਕੀ, ਬੋਲੈਰੋ ਚਾਲਕ ਹਾਸੀਮ (35), ਜ਼ਾਹਿਦ (35), ਜਾਹਿਲ (30) ਪੁੱਤਰ ਅਜਮਤ, ਸਾਕਿਰ ਪੁੱਤਰ ਨਾਸਿਰ, ਮੁਸਾਹਿਦ ਸਮੇਤ ਕੁੱਲ 8 ਵਿਅਕਤੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਰਸਤੇ 'ਚ ਬਾਬੇਰੂ ਨੇ ਕੋਤਵਾਲੀ ਖੇਤਰ 'ਚ ਕਮਾਸੀਨ ਰੋਡ 'ਤੇ ਪਰਿਆਦਾਈ ਦੇ ਕੋਲ ਬੋਲੇਰੋ ਨੇ ਬੀਚ ਰੋਡ 'ਤੇ ਖੜ੍ਹੇ ਇਕ ਟਰੱਕ ਨੂੰ ਟੱਕਰ ਮਾਰ ਦਿਤੀ।

ਪਿੱਛੇ ਤੋਂ ਆ ਰਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਬੋਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਕਾਰਨ ਸਾਹਮਣੇ ਵਾਲੀ ਸੀਟ 'ਤੇ ਬੈਠੇ ਡਰਾਈਵਰ ਸਮੇਤ ਸਾਰੇ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਯਾਤਰੀਆਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿਤੀ। ਸੀਓ ਰਾਕੇਸ਼ ਕੁਮਾਰ ਸਿੰਘ ਅਤੇ ਕੋਤਵਾਲ ਸੰਦੀਪ ਸਿੰਘ ਮੌਕੇ ’ਤੇ ਪੁੱਜੇ। ਬੋਲੈਰੋ 'ਚ ਫਸੇ ਲੋਕਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ।
 

Location: India, Uttar Pradesh, Banda

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement