
ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਰਸਾਇਣ ਹਮਲੇ ਦੀ ਧਮਕੀ ਦੇਣ ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕੰਟਰੋਲ ਰੂਮ ਵਿਚ ਫ਼ੋਨ ਕਰਨ ਦੇ ਦੋਸ਼ ਵਿਚ ਪੁਲਿਸ...
ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਰਸਾਇਣ ਹਮਲੇ ਦੀ ਧਮਕੀ ਦੇਣ ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕੰਟਰੋਲ ਰੂਮ ਵਿਚ ਫ਼ੋਨ ਕਰਨ ਦੇ ਦੋਸ਼ ਵਿਚ ਪੁਲਿਸ ਨੇ ਮੁੰਬਈ ਤੋਂ 22 ਸਾਲਾਂ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਸਕਿਓਰਟੀ ਗਾਰਡ ਦੇ ਤੌਰ 'ਤੇ ਕੰਮ ਕਰਨ ਵਾਲੇ ਕਾਸ਼ੀਨਾਥ ਮੰਡਲ ਨੂੰ ਡੀਬੀ ਮਾਰਗ ਪੁਲਿਸ ਨੇ 27 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ।
PM Narendera Modiਅਧਿਕਾਰੀ ਨੇ ਦਸਿਆ ਕਿ ਉਸ ਨੇ ਨਵੀਂ ਦਿੱਲੀ ਸਥਿਤ ਐਨਐਸਜੀ ਕੰਟਰੋਲ ਰੂਮ ਦਾ ਫ਼ੋਨ ਨੰਬਰ ਹਾਸਲ ਕੀਤਾ ਅਤੇ ਸ਼ੁਕਰਵਾਰ ਨੂੰ ਉਥੇ ਫ਼ੋਨ ਕਰ ਕੇ ਪ੍ਰਧਾਨ ਮੰਤਰੀ 'ਤੇ 'ਰਸਾਇਣਕ ਹਮਲੇ' ਦੀ ਧਮਕੀ ਦਿਤੀ। ਐਨਐਸਜੀ ਨੇ ਜਿਸ ਨੰਬਰ ਤੋਂ ਧਮਕੀ ਭਰਿਆ ਫ਼ੋਨ ਗਿਆ ਸੀ, ਉਸ ਨੂੰ ਮੁੰਬਈ ਤੋਂ ਟ੍ਰੇਸ ਕਰਨ ਤੋਂ ਬਾਅਦ ਇਸ ਦੀ ਸੂਚਨਾ ਇੱਥੋਂ ਦੀ ਪੁਲਿਸ ਨੂੰ ਦਿਤੀ। ਉਨ੍ਹਾਂ ਦਸਿਆ ਕਿ ਪੁਲਿਸ ਨੇ ਝਾਰਖੰਡ ਦੇ ਰਹਿਣ ਵਾਲੇ ਮੰਡਲ ਦਾ ਪਤਾ ਲਗਾਇਆ ਅਤੇ ਮੁੰਬਈ ਸੈਂਟਰ ਰੇਲਵੇ ਸਟੇਸ਼ਨ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਸੂਰਤ ਜਾਣ ਵਾਲੀ ਇਕ ਟ੍ਰੇਨ ਵਿਚ ਚੜ੍ਹਨ ਵਾਲਾ ਸੀ।
NSG Commandosਉਥੇ ਉਥੇ ਵਾਲਕੇਸ਼ਵਰ ਇਲਾਕੇ ਵਿਚ ਇਕ ਝੁੱਗੀ ਵਿਚ ਰਹਿ ਰਿਹਾ ਸੀ। ਅਧਿਕਾਰੀ ਨੇ ਦਸਿਆ ਕਿ ਪੁਛਗਿਛ ਦੌਰਾਨ ਮੰਡਲ ਨੇ ਪੁਲਿਸ ਨੂੰ ਦਸਿਆ ਕਿ ਹਾਲ ਹੀ ਵਿਚ ਝਾਰਖੰਡ ਵਿਚ ਇਕ ਨਕਸਲੀ ਹਮਲੇ ਵਿਚ ਉਸ ਦਾ ਦੋਸਤ ਮਾਰਿਆ ਗਿਆ ਸੀ ਅਤੇ ਇਸ ਸਬੰਧ ਵਿਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਚਾਹੁੰਦਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਪੁਲਿਸ ਹਿਰਾਸਤ ਵਿਚ ਭੇਜ ਦਿਤਾ ਗਿਆ।
Aresstਅਧਿਕਾਰੀ ਨੇ ਦਸਿਆ ਕਿ ਮੰਡਲ ਨੂੰ ਫਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਮੰਡਲ ਦੇ ਵਿਰੁਧ ਆਈਪੀਸੀ ਦੀ ਧਾਰਾ 505 (1) ਅਤੇ (2) ਅਤੇ ਧਾਰਾ 182 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਇਸ ਤਰ੍ਹਾਂ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਸਨ
PM Narendera Modi ਕਿਉਂਕਿ ਪਿਛਲੇ ਸਮੇਂ ਦੌਰਾਨ ਸੁਰੱਖਿਆ ਏਜੰਸੀਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲੇ ਦਾ ਖ਼ਦਸ਼ਾ ਜ਼ਾਹਿਰ ਕੀਤਾ ਸੀ, ਜਿਸ ਦੇ ਚਲਦਿਆਂ ਉਨ੍ਹਾਂ ਦੀ ਸੁਰੱਖਿਆ ਵਿਚ ਹੋਰ ਵਾਧਾ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਰੋਡ ਸ਼ੋਅ ਨਾ ਕਰਨ ਦੀ ਵੀ ਅਪੀਲ ਕੀਤੀ ਗਈ ਸੀ।