ਤਾਮਿਲਨਾਡੂ ਦੇ ਰਾਜਪਾਲ ਇਕ ਹਫ਼ਤੇ ਲਈ ਸਵੈ-ਇਕਾਂਤਵਾਸ ਵਿਚ
Published : Jul 30, 2020, 9:37 am IST
Updated : Jul 30, 2020, 9:37 am IST
SHARE ARTICLE
 Governor of Tamil Nadu in self-imposed seclusion for a week
Governor of Tamil Nadu in self-imposed seclusion for a week

ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡਾਕਟਰ ਦੀ ਸਲਾਹ 'ਤੇ ਇਕ ਹਫ਼ਤੇ ਲਈ ਇਕਾਂਤਵਾਸ 'ਚ ਚਲੇ ਗਏ ਹਨ।

ਚੇਨਈ, 29 ਜੁਲਾਈ : ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡਾਕਟਰ ਦੀ ਸਲਾਹ 'ਤੇ ਇਕ ਹਫ਼ਤੇ ਲਈ ਇਕਾਂਤਵਾਸ 'ਚ ਚਲੇ ਗਏ ਹਨ। ਰਾਜ ਭਵਨ ਵਿਚ ਤਿੰਨ ਲੋਕਾਂ ਦੇ ਕੋਰੋਨਾ ਪਾਜ਼ੇਟਿਵ ਮਿਲਣ ਤੋਂ ਬਾਅਦ ਰਾਜਪਾਲ ਨੇ ਉਕਤ ਕਦਮ ਉਠਾਇਆ ਹੈ। ਰਾਜ ਭਵਨ ਤੋਂ ਬੁੱਧਵਾਰ ਨੂੰ ਜਾਰੀ ਸੰਦੇਸ਼ ਵਿਚ ਕਿਹਾ ਗਿਆ ਹੈ ਕਿ ਪਿਛਲੇ ਹਫ਼ਤੇ ਕੋਰੋਨਾ ਮਾਮਲਿਆਂ ਲਈ ਚੌਕਸੀ ਤਹਿਤ ਰਾਜ ਭਵਨ ਵਿਚ 38 ਲੋਕਾਂ ਦੀ ਜਾਂਚ ਕਰਵਾਈ ਗਈ ਜਿਨ੍ਹਾਂ ਵਿਚੋਂ 35 ਨੈਗੇਟਿਵ ਮਿਲੇ ਤੇ ਸਿਰਫ਼ ਤਿੰਨ ਦਾ ਨਤੀਜਾ ਪਾਜ਼ੇਟਿਵ ਆਇਆ।

File Photo File Photo

ਪਾਜ਼ੇਟਿਵ ਪਾਏ ਗਏ ਲੋਕਾਂ ਨੂੰ ਸਿਹਤ ਵਿਭਾਗ ਨੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਰਾਜ ਭਵਨ ਵਿਚ ਸਿਹਤ ਅਧਿਕਾਰੀ ਨੇ ਰਾਜਪਾਲ ਦੀ ਸਿਹਤ ਦੀ ਨਿਯਮਤ ਜਾਂਚ ਕੀਤੀ ਹੈ। ਇਸ ਵਿਚ ਉਨ੍ਹਾਂ ਨੂੰ ਸਿਹਤਯਾਬ ਪਾਇਆ ਗਿਆ। ਹਾਲਾਂਕਿ ਡਾਕਟਰ ਨੇ ਉਨ੍ਹਾਂ ਨੂੰ ਸੱਤ ਦਿਨਾਂ ਦੇ ਆਈਸੋਲੇਸ਼ਨ ਦਾ ਸੁਝਾਅ ਦਿਤਾ ਹੈ। ਇਸ ਤੋਂ ਪਹਿਲਾਂ 23 ਜੁਲਾਈ ਨੂੰ ਰਾਜ ਭਵਨ ਵਿਚ ਤਾਇਨਾਤ 84 ਸੁਰੱਖਿਆ ਮੁਲਾਜ਼ਮਾਂ ਤੇ ਅੱਗ ਬੁਝਾਊ ਅਮਲੇ ਦੇ ਮੁਲਾਜ਼ਮ ਪਾਜ਼ੇਟਿਵ ਪਾਏ ਗਏ ਸਨ। ਰਾਜਪਾਲ ਦੇ ਦਫ਼ਤਰ ਨੇ ਉਦੋਂ ਕਿਹਾ ਸੀ ਕਿ ਉਨ੍ਹਾਂ ਵਿਚੋਂ ਕੋਈ ਵੀ ਪੁਰੋਹਿਤ ਜਾਂ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿਚ ਨਹੀਂ ਆਇਆ ਸੀ।              (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement