
ਸਰਕਾਰ ਨੇ ਦੱਸਿਆ ਕਿ ਦੇਸ਼ ਵਿਚ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ 9 ਲੱਖ ਤੋਂ ਜ਼ਿਆਦਾ ਬੱਚੇ ਗੰਭੀਰ ਕੁਪੋਸ਼ਣ ਦਾ ਸ਼ਿਕਾਰ ਹਨ।
ਨਵੀਂ ਦਿੱਲੀ: ਸਰਕਾਰ ਨੇ ਦੱਸਿਆ ਕਿ ਦੇਸ਼ ਵਿਚ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ 9 ਲੱਖ ਤੋਂ ਜ਼ਿਆਦਾ ਬੱਚੇ ਗੰਭੀਰ ਕੁਪੋਸ਼ਣ ਦਾ ਸ਼ਿਕਾਰ ਹਨ। ਇਹਨਾਂ ਵਿਚੋਂ ਸਭ ਤੋਂ ਜ਼ਿਆਦਾ ਬੱਚੇ ਭਾਜਪਾ ਸ਼ਾਸਤ ਉੱਤਰ ਪ੍ਰਦੇਸ਼ ਦੇ ਹਨ। ਯੂਪੀ ਵਿਚ ਕੁੱਲ 3,98,359 ਬੱਚੇ ਕੁਪੋਸ਼ਿਤ ਹਨ।
Malnourished Children
ਹੋਰ ਪੜ੍ਹੋ: ਪੇਗਾਸਸ ਜਾਸੂਸੀ: ਸੁਤੰਤਰ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਸੁਣਵਾਈ
ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਰਾਜ ਸਭਾ ਨੂੰ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦੱਸਿਆ ਕਿ ਦੇਸ਼ ਭਰ ਵਿਚ 9,27,606 ਅਜਿਹੇ ਬੱਚਿਆਂ ਦੀ ਪਛਾਣ ਕੀਤੀ ਗਈ ਹੈ ਜੋ ਗੰਭੀਰ ਕੁਪੋਸ਼ਿਤ ਹਨ ਅਤੇ ਜਿਨ੍ਹਾਂ ਦੀ ਉਮਰ ਛੇ ਮਹੀਨਿਆਂ ਤੋਂ ਛੇ ਸਾਲ ਵਿਚਾਲੇ ਹੈ। ਉਹਨਾਂ ਦੱਸਿਆ ਕਿ ਮੰਤਰਾਲੇ ਨੇ 2017-18 ਤੋਂ 2020-21 ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 5,312 ਕਰੋੜ ਰੁਪਏ ਜਾਰੀ ਕੀਤੇ ਹਨ, ਜਿਨ੍ਹਾਂ ਵਿਚ 31 ਮਾਰਚ 2021 ਤੱਕ 2985.56 ਕਰੋੜ ਦੀ ਵਰਤੋਂ ਕੀਤੀ ਜਾ ਚੁੱਕੀ ਹੈ।
Smriti Irani
ਹੋਰ ਪੜ੍ਹੋ: ਪੇਗਾਸਸ 'ਤੇ ਸੰਸਦ ਵਿਚ ਹੰਗਾਮਾ: 16 ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ
ਸਮ੍ਰਿਤੀ ਇਰਾਨੀ ਨੇ ਦੱਸਿਆ ਕਿ ਆਈਸੀਡੀਐਸ-ਆਰਆਰਐਸ ਪੋਰਟਲ ਅਨੁਸਾਰ 30 ਨਵੰਬਰ 2020 ਤੱਕ ਦੇਸ਼ ਵਿਚ ਛੇ ਮਹੀਨੇ ਤੋਂ ਛੇ ਸਾਲ ਤੱਕ ਦੀ ਉਮਰ ਦੇ ਗੰਭੀਰ ਕੁਪੋਸ਼ਿਤ 9,27,606 ਬੱਚਿਆਂ ਦੀ ਪਛਾਣ ਕੀਤੀ ਗਈ ਹੈ। ਉਹਨਾ ਦੱਸਿਆ ਕਿ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ ਤਹਿਤ ਛੇ ਮਹੀਨਿਆਂ ਤੋਂ ਛੇ ਸਾਲ ਦੀ ਉਮਰ ਦੇ ਗੰਭੀਰ ਕੁਪੋਸ਼ਣ ਵਾਲੇ ਬੱਚਿਆਂ ਨੂੰ ਪੂਰਕ ਪੋਸ਼ਣ ਪ੍ਰਦਾਨ ਕੀਤਾ ਜਾਂਦਾ ਹੈ।