
ਕੇਂਦਰੀ ਮਾਧਿਅਮ ਸਿੱਖਿਆ ਬੋਰਡ ਨੇ ਐਲਾਨ ਕੀਤਾ ਹੈ ਕਿ ਅੱਜ ਦੁਪਹਿਰ 2 ਵਜੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਜਾਣਗੇ।
ਨਵੀਂ ਦਿੱਲੀ: ਕੇਂਦਰੀ ਮਾਧਿਅਮ ਸਿੱਖਿਆ ਬੋਰਡ ਨੇ ਐਲਾਨ ਕੀਤਾ ਹੈ ਕਿ ਅੱਜ ਦੁਪਹਿਰ 2 ਵਜੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਜਾਣਗੇ। ਦੱਸ ਦਈਏ ਕਿ ਵਿਦਿਆਰਥੀ ਲੰਬੇ ਸਮੇਂ ਤੋਂ 12ਵੀਂ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਸਨ। ਸੁਪਰੀਮ ਕੋਰਟ ਨੇ ਨਤੀਜੇ ਜਾਰੀ ਕਰਨ ਲਈ 31 ਜੁਲਾਈ ਤੱਕ ਦਾ ਸਮਾਂ ਦਿੱਤਾ ਸੀ। ਵਿਦਿਆਰਥੀ ਅਪਣਾ ਨਤੀਜਾ ਅਧਿਕਾਰਤ ਵੈਬਸਾਈਟ cbseresults.nic.in ਜ਼ਰੀਏ ਚੈੱਕ ਕਰ ਸਕਦੇ ਹਨ।
Result
ਹੋਰ ਪੜ੍ਹੋ: ਫੋਟੋ ਪੱਤਰਕਾਰ ਦਾਨਿਸ਼ ਸਿੱਦਕੀ ਦੀ ਕੀਤੀ ਗਈ ਬੇਰਹਿਮੀ ਨਾਲ ਹੱਤਿਆ- ਅਮਰੀਕੀ ਰਿਪੋਰਟ
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਸ ਸਾਲ ਬੋਰਡ ਪ੍ਰੀਖਿਆ ਆਯੋਜਿਤ ਨਹੀਂ ਕੀਤੀ ਜਾ ਸਕੀ, ਇਸ ਲਈ ਬੋਰਡ ਨੇ ਨਤੀਜਿਆਂ ਨੂੰ ਅੰਤਿਮ ਰੂਪ ਦੇਣ ਲਈ ਵਿਕਲਪਿਕ ਮੁਲਾਂਕਣ ਯੋਜਨਾ ਅਪਣਾਈ ਗਈ ਹੈ। ਜ਼ਿਕਰਯੋਗ ਹੈ ਕਿ ਸੀਬੀਐਸਈ ਲਗਾਤਾਰ ਦੂਜੇ ਸਾਲ ਕਲਾਸ 10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਵਿਦਿਆਰਥੀਆਂ ਦੀ ਮੈਰਿਟ ਸੂਚੀ ਜਾਰੀ ਨਹੀਂ ਕਰੇਗਾ। ਇਹ ਫੈਸਲਾ ਕੋਰੋਨਾ ਮਹਾਂਮਾਰੀ ਦੀ ਸਥਿਤੀ ਕਾਰਨ ਲਿਆ ਗਿਆ ਹੈ।
Result
ਹੋਰ ਪੜ੍ਹੋ: ਟੋਕੀਉ ਉਲੰਪਿਕ: ਸੈਮੀਫਾਈਨਲ 'ਚ ਪਹੁੰਚੀ ਮੁੱਕੇਬਾਜ਼ ਲਵਲੀਨਾ, ਭਾਰਤ ਦਾ ਦੂਜਾ ਤਮਗਾ ਪੱਕਾ
ਬੋਰਡ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਇਸ ਸਾਲ 12 ਵੀਂ ਦਾ ਨਤੀਜਾ 30:30:40 ਦੇ ਫਾਰਮੂਲੇ ’ਤੇ ਤੈਅ ਕੀਤਾ ਗਿਆ ਹੈ। ਮਾਰਕਿੰਗ ਸਕੀਮ ਅਨੁਸਾਰ 10 ਵੀਂ ਅਤੇ 11 ਵੀਂ ਕਲਾਸ ਦੇ 5 ਵਿਚੋਂ 3 ਵਿਸ਼ੇ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਨਤੀਜਾ ਤਿਆਰ ਕਰਨ ਲਈ ਚੁਣਿਆ ਜਾਵੇਗਾ। ਇਸ ਦੇ ਨਾਲ ਹੀ 12 ਵੀਂ ਜਮਾਤ ਦੇ ਯੂਨਿਟ, ਟਰਮ ਅਤੇ ਪ੍ਰੈਕਟੀਕਲ ਪ੍ਰੀਖਿਆ ਵਿਚ ਪ੍ਰਾਪਤ ਅੰਕ ਦੇ ਅਧਾਰ 'ਤੇ ਨਤੀਜਾ ਤਿਆਰ ਕੀਤਾ ਜਾਵੇਗਾ।