
ਪੇਗਾਸਸ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਮਾਨਸੂਨ ਇਜਲਾਸ ਦੇ ਨੌਵੇਂ ਦਿਨ ਵੀ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਅਤੇ ਸਰਕਾਰ ਵਿਚਾਲੇ ਟਕਰਾਅ ਜਾਰੀ ਰਿਹਾ।
ਨਵੀਂ ਦਿੱਲੀ: ਪੇਗਾਸਸ ਜਾਸੂਸੀ ਮਾਮਲੇ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਮਾਨਸੂਨ ਇਜਲਾਸ ਦੇ ਨੌਵੇਂ ਦਿਨ ਵੀ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਅਤੇ ਸਰਕਾਰ ਵਿਚਾਲੇ ਟਕਰਾਅ ਜਾਰੀ ਰਿਹਾ। ਇਸ ਦੇ ਚਲਦਿਆਂ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਕਰੀਬ 12.15 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਵਿਚ ਕਾਂਗਰਸ ਸਮੇਤ ਕਈ ਵਿਰੋਧੀ ਧਿਰਾਂ ਨੇ ਪੇਗਾਸਸ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਜਦਕਿ ਸਰਕਾਰ ਨੇ ਇਸ ਮੰਗ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਕੋਈ ਮੁੱਦਾ ਨਹੀਂ ਹੈ।
Parliament Monsoon Session
ਹੋਰ ਪੜ੍ਹੋ: ਦੇਸ਼ 'ਚ 9 ਲੱਖ ਤੋਂ ਜ਼ਿਆਦਾ ਬੱਚੇ ਗੰਭੀਰ ਕੁਪੋਸ਼ਣ ਦਾ ਸ਼ਿਕਾਰ, UP 'ਚ ਸਭ ਤੋਂ ਵੱਧ ਕੁਪੋਸ਼ਿਤ ਬੱਚੇ
ਲੋਕ ਸਭਾ ਵਿਚ ਜ਼ੋਰਦਾਰ ਹੰਗਾਮੇ ਵਿਚਾਲੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ 'ਆਮ ਬੀਮਾ ਕਾਰੋਬਾਰ (ਰਾਸ਼ਟਰੀਕਰਨ) ਸੋਧ ਬਿੱਲ 2021' ਪੇਸ਼ ਕੀਤਾ। ਇਸ ਤੋਂ ਇਲਾਵਾ ਜੰਗਲਾਤ ਤੇ ਵਾਤਾਵਰਣ ਅਤੇ ਮੌਸਮੀ ਤਬਦੀਲੀ ਮੰਤਰੀ ਭੁਪੇਂਦਰ ਯਾਦਵ ਨੇ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸਪਾਸ ਦੇ ਖੇਤਰਾਂ ਵਿਚ ਹਵਾ ਦੀ ਗੁਣਵੱਤਾ ਦੇ ਪ੍ਰਬੰਧ ਲਈ ਕਮਿਸ਼ਨ ਬਿਲ 2021 ਪੇਸ਼ ਕੀਤਾ।
Nirmala Sitharaman
ਹੋਰ ਪੜ੍ਹੋ: ਪੇਗਾਸਸ ਜਾਸੂਸੀ: ਸੁਤੰਤਰ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਸੁਣਵਾਈ
ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਪੇਗਾਸਸ ਜਾਸੂਸੀ ਬਾਰੇ ਚਰਚਾ ਕਰਨ ਦੀ ਮੰਗ ਕਰ ਰਹੇ ਹਾਂ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਕਿਸਾਨਾਂ ਨਾਲ ਜੁੜਿਆ ਮੁੱਦਾ ਅਤੇ ਕੋਰੋਨਾ ਸਬੰਧੀ ਮੁੱਦਾ ਵੀ ਹੈ। ਸਰਕਾਰ ਇਸ ਉੱਤੇ ਚਰਚਾ ਨਹੀਂ ਕਰ ਰਹੀ। ਇਸ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ, ‘ਇਹ ਕੋਈ ਮੁੱਦਾ ਨਹੀਂ ਹੈ’।
Pegasus spyware
ਹੋਰ ਪੜ੍ਹੋ: ਪੇਗਾਸਸ 'ਤੇ ਸੰਸਦ ਵਿਚ ਹੰਗਾਮਾ: 16 ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ
ਉਹਨਾਂ ਕਿਹਾ ਕਿ ਸੰਸਦ ਦੇ ਦੋਵੇਂ ਸਦਨਾਂ ਵਿਚ ਸੂਚਨਾ ਅਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਿਆਨ ਦਿੱਤਾ ਹੈ ਪਰ ਵਿਰੋਧੀ ਧਿਰਾਂ ਬਹਾਨਾ ਬਣਾ ਕੇ ਪਿਛਲੇ 8 ਦਿਨਾਂ ਤੋਂ ਸਦਨ ਨਹੀਂ ਚੱਲਣ ਦੇ ਰਹੀਆਂ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੌਰਾਨ ਹੀ ਕਰੀਬ ਅੱਧੇ ਘੰਟੇ ਤੱਕ ਪ੍ਰਸ਼ਨਕਾਲ ਚਲਾਇਆ। ਵਿਰੋਧੀ ਧਿਰਾਂ ਦੇ ਹੱਥਾਂ ਵਿਚ ਤਖਤੀਆਂ ਸੀ, ਜਿਨ੍ਹਾਂ ਉੱਤੇ ਖੇਤੀ ਕਾਨੂੰਨ ਵਾਪਸ ਲਓ ਅਤੇ ਪੇਗਾਸਸ ਦੀ ਜਾਂਚ ਸਬੰਧੀ ਮੰਗਾਂ ਲਿਖੀਆਂ ਹੋਈਆਂ ਸਨ।