ਪੇਗਾਸਸ 'ਤੇ ਸੰਸਦ ਵਿਚ ਹੰਗਾਮਾ: 16 ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ
Published : Jul 30, 2021, 12:21 pm IST
Updated : Jul 30, 2021, 12:49 pm IST
SHARE ARTICLE
Parliament monsoon session
Parliament monsoon session

ਖੇਤੀ ਕਾਨੂੰਨ, ਪੇਗਾਸਸ ਵਿਵਾਦ ਅਤੇ ਮਹਿੰਗਾਈ ਦੇ ਮੁੱਦੇ ’ਤੇ ਸੰਸਦ ਵਿਚ ਅੱਜ ਵੀ ਹੰਗਾਮਾ ਜਾਰੀ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨ, ਪੇਗਾਸਸ ਵਿਵਾਦ ਅਤੇ ਮਹਿੰਗਾਈ ਦੇ ਮੁੱਦੇ ’ਤੇ ਸੰਸਦ ਵਿਚ ਅੱਜ ਵੀ ਹੰਗਾਮਾ ਜਾਰੀ ਹੈ। ਇਸ ਦੌਰਾਨ ਸ਼ੁਰੂ ਹੋਣ ਤੋਂ ਕੁਝ ਮਿੰਟ ਬਾਅਦ ਹੀ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਹੰਗਾਮੇ ਕਾਰਨ ਲੋਕ ਸਭਾ ਦਿਨ ਭਰ ਲਈ ਅਤੇ ਰਾਜ ਸਭਾ 2.30 ਵਜੇ ਤੱਕ ਮੁਲਤਵੀ ਹੋ ਗਈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਅਰਜੁਨ ਖੜਗੇ ਦੇ ਕਮਰੇ ਵਿਚ 16 ਵਿਰੋਧੀ ਧਿਰਾਂ ਦੇ ਨੇਤਾਵਾਂ ਦੀ ਬੈਠਕ ਹੋਈ।

Pegasus casePegasus case

ਹੋਰ ਪੜ੍ਹੋ: Tokyo Olympics: ਭਾਰਤੀ ਮਹਿਲਾ ਹਾਕੀ ਟੀਮ ਦੀ ਪਹਿਲੀ ਜਿੱਤ, ਆਇਰਲੈਂਡ ਨੂੰ 1-0 ਨਾਲ ਦਿੱਤੀ ਮਾਤ

ਇਸ ਵਿਚ ਸਰਕਾਰ ਨੂੰ ਘੇਰਨ ਦੀ ਰਣਨੀਤੀ ’ਤੇ ਚਰਚਾ ਕੀਤੀ ਗਈ। ਬੈਠਕ ਵਿਚ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰ ਸ਼ਾਮਲ ਸਨ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਸੰਸਦ ਮੈਂਬਰ ਮਾਣਿਕ ਟੈਗੋਰ ਨੇ ਕਿਹਾ ਸੀ ਕਿ ਸਰਕਾਰ ਸੰਸਦ ਵਿਚ ਵਿਰੋਧੀ ਧਿਰ ਨੂੰ ਬੋਲਣ ਨਹੀਂ ਦੇ ਰਹੀ ਹੈ। ਟੈਗੋਰ ਨੇ ਕਿਹਾ ਕਿ ਵਿਰੋਧੀ ਧਿਰਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀ ਮੌਜੂਦਗੀ ਵਿਚ ਪੇਗਾਸਸ ਮਾਮਲੇ ’ਤੇ ਚਰਚਾ ਹੋਣੀ ਚਾਹੀਦੀ ਹੈ।

Rajya SabhaRajya Sabha

ਹੋਰ ਪੜ੍ਹੋ: ਫੋਟੋ ਪੱਤਰਕਾਰ ਦਾਨਿਸ਼ ਸਿੱਦਕੀ ਦੀ ਕੀਤੀ ਗਈ ਬੇਰਹਿਮੀ ਨਾਲ ਹੱਤਿਆ- ਅਮਰੀਕੀ ਰਿਪੋਰਟ

ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ 10 ਮਿੰਟ ਬਾਅਦ ਹੀ ਮੁਲਤਵੀ ਹੋ ਗਈ। ਬੈਠਕ ਸ਼ੁਰੂ ਹੁੰਦਿਆਂ ਦੀ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਹੰਗਾਮਾ ਕਰਨ ਵਾਲੇ ਮੈਂਬਰਾਂ ਦੇ ਵਰਤਾਅ ’ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਸਦਨ ਵਿਚ ਸੀਟੀ ਵਜਾਉਣਾ ਸਹੀ ਨਹੀਂ ਹੈ। ਅਜਿਹੇ ਵਰਤਾਅ ਨਾਲ ਸਦਨ ਦੀ ਮਰਿਯਾਦਾ ਪ੍ਰਭਾਵਿਤ ਹੁੰਦੀ ਹੈ।

Lok SabhaLok Sabha

ਹੋਰ ਪੜ੍ਹੋ: ਟੋਕੀਉ ਉਲੰਪਿਕ: ਸੈਮੀਫਾਈਨਲ 'ਚ ਪਹੁੰਚੀ ਮੁੱਕੇਬਾਜ਼ ਲਵਲੀਨਾ, ਭਾਰਤ ਦਾ ਦੂਜਾ ਤਮਗਾ ਪੱਕਾ

ਇਸ ਤੋਂ ਬਾਅਦ ਕਾਂਗਰਸ ਦੇ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਉਹਨਾਂ ਨੇ ਅਪਣੇ ਇਕ ਸਵਾਲ ਦੇ ਜਵਾਬ ਨੂੰ ਲੈ ਕੇ ਸਿਹਤ ਰਾਜ ਮੰਤਰੀ ਖਿਲਾਫ ਵਿਸ਼ੇਸ਼ ਅਧਿਕਾਰ ਨੋਟਿਸ ਦਿੱਤਾ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰਾਲੇ ਦੇ ਜਵਾਬ ਵਿਚ ਕਿਹਾ ਗਿਆ ਸੀ ਕਿ ਦੇਸ਼ ਵਿਚ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕੋਈ ਮੌਤ ਨਹੀਂ ਹੋਈ ਹੈ। ਇਸ ’ਤੇ ਚੇਅਰਮੈਨ ਨੇ ਕਿਹਾ ਕਿ ਉਹਨਾਂ ਦੇ ਨੋਟਿਸ ਸੰਬੰਧੀ ਪ੍ਰਕਿਰਿਆ ਜਾਰੀ ਹੈ।

Parliament Monsoon SessionParliament Monsoon Session

ਹੋਰ ਪੜ੍ਹੋ: ਇਨਸਾਨੀਅਤ ਸ਼ਰਮਸਾਰ, ਤਿੰਨ ਭਰਾਵਾਂ 'ਤੇ ਆਪਣੀ ਚਚੇਰੀ ਭੈਣ ਨਾਲ ਕਥਿਤ ਬਲਾਤਕਾਰ ਕਰਨ ਦੇ ਇਲਜ਼ਾਮ

ਇਸ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਸੁਖੇਂਦੂ ਸ਼ੇਖਰ ਰਾਏ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਨਿਯਮ 267 ਤਹਿਤ ਕੋਈ ਨੋਟਿਸ ਸਵੀਕਾਰ ਨਹੀਂ ਕੀਤਾ ਗਿਆ ਹੈ। ਇਸ ਬਾਰੇ ਚੇਅਰਮੈਨ ਨਾਇਡੂ ਨੇ ਕਿਹਾ ਕਿ ਨਿਯਮ 267 ਤਹਿਤ ਨੋਟਿਸ ਸਵੀਕਾਰਨ ਵਿਚ ਸਦਨ ਦੇ ਪਹਿਲਾਂ ਤੋਂ ਨਿਰਧਾਰਤ ਕੰਮਕਾਜ ਨੂੰ ਮੁਲਤਵੀ ਕਰਨਾ ਪਵੇਗਾ ਅਤੇ ਇਸ ਦੀ ਵਰਤੋਂ ਸ਼ਾਇਦ ਹੀ ਕੀਤੀ ਜਾਵੇ। ਉਹਨਾਂ ਕਿਹਾ ਕਿ ਅੱਜਕੱਲ੍ਹ ਉਹਨਾਂ ਨੂੰ ਨੋਟਿਸ 267 ਤਹਿਤ ਕਈ ਨੋਟਿਸ ਮਿਲਦੇ ਹਨ।

Parliament Monsoon SessionParliament Monsoon Session

ਹੋਰ ਪੜ੍ਹੋ: CBSE Result: ਖ਼ਤਮ ਹੋਇਆ ਇੰਤਜ਼ਾਰ, ਦੁਪਹਿਰ 2 ਵਜੇ ਐਲਾਨੇ ਜਾਣਗੇ 12ਵੀਂ ਦੇ ਨਤੀਜੇ

ਇਸ ਦੌਰਾਨ ਸਦਨ ਵਿਚ ਵੱਖ -ਵੱਖ ਵਿਰੋਧੀ ਪਾਰਟੀਆਂ ਦਾ ਹੰਗਾਮਾ ਸ਼ੁਰੂ ਹੋ ਗਿਆ ਅਤੇ ਸਪੀਕਰ ਨੇ ਕਰੀਬ 11.10 ਵਜੇ ਬੈਠਕ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਦੱਸ ਦਈਏ ਕਿ ਪੇਗਾਸਸ ਜਾਸੂਸੀ ਵਿਵਾਦ, ਨਵੇਂ ਖੇਤੀਬਾੜੀ ਕਾਨੂੰਨ, ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧੇ ਆਦਿ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੌਜੂਦਾ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਰੋਧੀ ਧਿਰਾਂ ਦੀ ਹੰਗਾਮਾ ਚਲਦਾ ਆ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement