'ਸਰਕਾਰ ਦੀ ਰੀੜ੍ਹ ਦੀ ਹੱਡੀ ਹੈ ਮੁਲਾਜ਼ਮ ਵਰਗ, ਕਾਂਗਰਸ ਸਰਕਾਰ ਤੋੜਨ ਤੋਂ ਬਾਜ਼ ਆਵੇ'
Published : Jul 30, 2021, 6:12 pm IST
Updated : Jul 30, 2021, 6:12 pm IST
SHARE ARTICLE
CM Punjab
CM Punjab

ਬਾਦਲਾਂ ਵਾਂਗ ਕੈਪਟਨ ਅਮਰਿੰਦਰ ਵੀ ਕਾਰਪੋਰੇਟ ਕੰਪਨੀ ਦੀ ਤਰ੍ਹਾਂ ਚਲਾ ਰਹੇ ਹਨ ਸਰਕਾਰ: ਮਾਸਟਰ ਬਲਦੇਵ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁਲਾਜ਼ਮ ਵਰਗ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਸੰਘਰਸ਼ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਦਾ ਕਹਿਣਾ ਹੈ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਮੁਲਾਜ਼ਮ ਵਰਗ ਦਾ ਸ਼ੋਸ਼ਣ ਕਰਕੇ ਸਰਕਾਰ ਦੀ ਰੀੜ੍ਹ ਦੀ ਹੱਡੀ ਨੂੰ ਹੀ ਤੋੜ ਰਹੇ ਹਨ।

Principal Budh RamPrincipal Budh Ram

ਉਨ੍ਹਾਂ ਮੁੱਖ ਮੰਤਰੀ ਨੂੰ ਮੁਲਾਜ਼ਮ ਵਰਗ ਦੀਆਂ ਮੰਗਾਂ ਅਤੇ ਸਿੱਖਿਆ ਦੇ ਵਿਕਾਸ ਨੂੰ ਤਰਜ਼ੀਹ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸਰਕਾਰ ਮੁਲਾਜ਼ਮਾਂ ਤੋਂ ਬਿਨਾਂ ਕੁੱਝ ਵੀ ਨਹੀਂ ਕਰ ਸਕਦੀ ਅਤੇ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਧਰੀਆਂ ਧਰਾਈਆਂ ਹੀ ਰਹਿ ਜਾਂਦੀਆਂ ਹਨ। ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਦੋਸ਼ ਲਾਇਆ ਕਿ ਸੱਤਾਧਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਮੁਲਾਜ਼ਮ ਵਰਗ ਦੇ ਹੱਕਾਂ 'ਤੇ ਹਮੇਸਾ ਡਾਕਾ ਮਾਰਿਆ ਹੈ ਅਤੇ ਸ਼ੋਸ਼ਣ ਕੀਤਾ ਹੈ।

CM PunjabCM Punjab

ਜਦੋਂ ਵੀ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਲਈ ਮਜਬੂਰ ਹੋ ਕੇ ਸੜਕਾਂ 'ਤੇ ਆਉਂਦਾ ਹੈ ਤਾਂ ਸਰਕਾਰ  ਮੁਲਾਜ਼ਮਾਂ 'ਤੇ ਜ਼ੁਲਮ ਕਰਦੀ ਹੈ। ਸਰਕਾਰੀ ਤੰਤਰ ਔਰਤ ਮੁਲਾਜ਼ਮਾਂ-ਪੈਨਸਰਾਂ ਨਾਲ ਵੀ ਗਾਲ਼ੀ ਗਲੋਚ ਤੇ ਖਿੱਚਧੂਹ ਕਰਦਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਫ਼ੈਸਲਿਆਂ ਤੋਂ ਪਹਿਲਾਂ ਹੀ ਮੁਲਾਜ਼ਮ ਵਰਗ ਦੁਖੀ ਹੈ ਪਰ ਸਰਕਾਰ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਲਾਗੂ ਕਰਕੇ ਮੁਲਾਜ਼ਮ ਵਰਗ ਦੇ ਹੱਕਾਂ 'ਤੇ ਹੋਰ ਡਾਕਾ ਮਾਰਨ ਜਾ ਰਹੀ ਹੈ। ਇਹ ਕਮੇਟੀ ਬਣਾਈ ਭਾਵੇਂ ਕੈਪਟਨ ਨੇ ਸੀ, ਪਰ ਇਸ ਨੇ ਕੰਮ ਮੋਦੀ ਸਰਕਾਰ ਵਾਲੇ ਕੀਤੇ ਹਨ।

Principal Budh RamPrincipal Budh Ram

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤਨਖ਼ਾਹ ਕਮਿਸ਼ਨ, ਡੀ.ਏ, ਕੱਚੇ ਮੁਲਾਜ਼ਮ ਪੱਕੇ ਕਰਨ, ਪੈਨਸ਼ਨ ਸਕੀਮ ਅਤੇ ਨਵੀਂ ਭਰਤੀ ਜਿਹੇ ਮੁੱਦਿਆਂ 'ਤੇ ਮੁਲਾਜ਼ਮ ਵਰਗ ਨਾਲ ਠੱਗੀਆਂ ਮਾਰ ਰਹੀ ਹੈ। ਇਸ ਕਾਰਨ ਪੰਜਾਬ ਸਕੱਤਰੇਤ ਤੋਂ ਲੈ ਕੇ ਪਿੰਡ ਤੱਕ ਦੇ ਮੁਲਾਜ਼ਮ ਡਾਕਟਰ, ਅਧਿਆਪਕ, ਆਸ਼ਾ ਤੇ ਆਂਗਣਵਾੜੀ ਵਰਕਰ, ਡਰਾਇਵਰ-ਕੰਡੈਕਟਰ, ਨਰਸਾਂ, ਕਲਰਕ, ਸੇਵਾਦਾਰ ਆਦਿ ਸਭ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਰਾਖੀ ਲਈ ਸੰਘਰਸ਼ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ।

CM PunjabCM Punjab

ਮਾਸਟਰ ਬਲਦੇਵ ਸਿੰਘ ਨੇ ਕਿਹਾ ਨੇ ਦੋਸ ਲਗਾਇਆ ਕਿ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਸਰਕਾਰ ਨੂੰ ਕਾਰਪੋਰੇਟ ਘਰਾਣੇ ਦੀ ਤਰ੍ਹਾਂ ਚਲਾ ਰਹੇ ਹਨ। ਨਿੱਜੀਕਰਨ ਨੀਤੀ ਅਤੇ ਮਾਫ਼ੀਆ ਦੀ ਥਾਪੜੀ ਜਾ ਰਹੀ ਹੈ, ਪ੍ਰੰਤੂ ਮੁਲਾਜ਼ਮਾਂ ਪੈਨਸਨਰਾਂ ਅਤੇ ਰੁਜਗਾਰ ਮੰਗ ਰਹੇ ਬੇਰੁਜਗਾਰਾਂ ਉੱਤੇ ਜੁਲਮ ਢਾਹਿਆ ਜਾਵੇ ਰਿਹਾ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਸਮੇਂ ਮੁਲਾਜ਼ਮ ਵਰਗ ਦੇ ਨਾਲ ਖੜੀ ਹੈ। ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਮੁਲਜ਼ਮ ਵਰਗ ਦੇ ਮਾਰੇ ਗਏ ਹੱਕਾਂ ਨੂੰ ਬਹਾਲ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀ ਰੀੜ੍ਹ ਦੀ ਹੱਡੀ ਹੋਰ ਮਜ਼ਬੂਤ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement