
ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਪਾਇਆ ਘੇਰਾ, ਤਲਾਸ਼ੀ ਮੁਹਿੰਮ ਜਾਰੀ
ਜੰਮੂ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 1 ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਦੋ ਜਵਾਨ ਵੀ ਜ਼ਖਮੀ ਹੋਏ ਹਨ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਕੀਤੀ ਜਾ ਰਹੀ ਹੈ।
ARMY
ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲਦੇ ਹੋਏ ਆਪਰੇਸ਼ਨ ਸ਼ੁਰੂ ਕੀਤਾ। ਜੰਮੂ-ਕਸ਼ਮੀਰ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਕਰੇਰੀ ਇਲਾਕੇ ਦੇ ਵਾਨੀਗਾਮ ਬਾਲਾ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
army
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ। ਜਾਣਕਾਰੀ ਮੁਤਾਬਕ ਇਕ ਸਥਾਨਕ ਅਤੇ ਇਕ ਪਾਕਿਸਤਾਨੀ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਸੀ।
Indian Army
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਫ਼ੌਜ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਕੁਲਗਾਮ ਮੁਕਾਬਲੇ ਦੌਰਾਨ ਅੱਤਵਾਦੀ ਕਿਸੇ ਤਰ੍ਹਾਂ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਦੇ ਬਰਿਹਾਰਡ ਕਾਠਪੁਰਾ ਇਲਾਕੇ 'ਚ ਕਈ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ ਗਈ।