
ਸੂਬੇ 'ਚ 2 ਦਿਨ ਦਾ ਸੋਗ
Wayanad Landslide : ਕੇਰਲ ਦੇ ਵਾਇਨਾਡ 'ਚ ਭਾਰੀ ਮੀਂਹ ਕਾਰਨ ਸੋਮਵਾਰ ਦੇਰ ਰਾਤ 4 ਵੱਖ-ਵੱਖ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਸਵੇਰੇ 2 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਜ਼ਮੀਨ ਖਿਸਕਣ ਕਾਰਨ ਚਾਰ ਪਿੰਡ ਵਹਿ ਗਏ।
ਵਾਇਨਾਡ 'ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਗਈ ਹੈ। ਰਾਜ ਸਰਕਾਰ ਦੇ ਅਨੁਸਾਰ ਹੁਣ ਤੱਕ 93 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 128 ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਕੇਰਲ ਦੇ ਵਾਇਨਾਡ ਦੇ ਚੂਰਮਲਾ ਖੇਤਰ ਵਿੱਚ ਭਾਰਤੀ ਫੌਜ, NDRF ਦਾ ਬਚਾਅ ਕਾਰਜ ਜਾਰੀ ਹੈ।
ਕੇਰਲ ਵਿੱਚ ਦੋ ਦਿਨਾਂ ਦੇ ਸੋਗ ਦਾ ਐਲਾਨ
ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਸੂਬੇ 'ਚ ਦੋ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।
ਕੇਰਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਦੇ ਦੌਰਾਨ ਵਾਇਨਾਡ ਦੇ ਚੂਰਮਲਾ ਖੇਤਰ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਐਨਡੀਆਰਐਫ ਸਮੇਤ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਖੋਜ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਭਾਰਤੀ ਹਵਾਈ ਸੈਨਾ ਨੇ ਵਾਇਨਾਡ ਵਿੱਚ ਆਫ਼ਤ ਰਾਹਤ ਟੀਮਾਂ ਤਾਇਨਾਤ ਕੀਤੀਆਂ ਹਨ, ਜਿੱਥੇ ਅੱਜ ਜ਼ਮੀਨ ਖਿਸਕਣ ਕਾਰਨ 93 ਲੋਕਾਂ ਦੀ ਮੌਤ ਹੋ ਗਈ।