ਜੇਲ੍ਹ ’ਚ ਟੀ.ਵੀ. ਇੰਟਰਵਿਊ ਮਾਮਲਾ : ਐਸ.ਆਈ.ਟੀ. ਗਠਨ, ਐਫ.ਆਈ.ਆਰ. ਵਿਰੁਧ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਖ਼ਾਰਜ
Published : Jul 30, 2024, 4:33 pm IST
Updated : Jul 30, 2024, 6:53 pm IST
SHARE ARTICLE
Lawrence Bishnoi
Lawrence Bishnoi

ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਜਾਂਚ ਦਾ ਵਿਸ਼ਾ ਹੈ। ਤੁਹਾਡੇ ਵਿਰੁਧ 73 ਕੇਸ ਦਰਜ ਹਨ : ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿਤਾ, ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਅਤੇ ਜੇਲ੍ਹ ’ਚ ਇਕ ਟੀ.ਵੀ. ਚੈਨਲ ਨੂੰ ਇੰਟਰਵਿਊ ਦੇਣ ਦੇ ਦੋਸ਼ ’ਚ ਉਸ ਵਿਰੁਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਨੂੰ ਚੁਨੌਤੀ ਦਿਤੀ ਗਈ ਸੀ। 

ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਐਸ.ਸੀ. ਸ਼ਰਮਾ ਦੀ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮ ’ਚ ਦਖਲ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਕਿਹਾ, ‘‘ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਜਾਂਚ ਦਾ ਵਿਸ਼ਾ ਹੈ। ਤੁਹਾਡੇ ਵਿਰੁਧ 73 ਕੇਸ ਦਰਜ ਹਨ।’’

ਜੇਲ੍ਹ ’ਚ ਬੰਦ ਬਿਸ਼ਨੋਈ ਵਲੋਂ ਪੇਸ਼ ਹੋਏ ਉਸ ਦੇ ਵਕੀਲ ਨੇ ਕਿਹਾ ਕਿ ਹੁਕਮ ਪਾਸ ਹੋਣ ਤੋਂ ਪਹਿਲਾਂ ਉਸ ਦੀਆਂ ਦਲੀਲਾਂ ਨਹੀਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਕਈ ਗਵਾਹਾਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ ਪਰ ਕੁੱਝ ਵੀ ਸਾਹਮਣੇ ਨਹੀਂ ਆਇਆ ਹੈ। ਸੁਪਰੀਮ ਕੋਰਟ ਨੇ ਬਿਸ਼ਨੋਈ ਨੂੰ ਹਾਈ ਕੋਰਟ ਜਾਣ ਦਾ ਹੁਕਮ ਦਿਤਾ। 
ਪਿਛਲੇ ਸਾਲ ਦਸੰਬਰ ’ਚ ਹਾਈ ਕੋਰਟ ਨੇ ਬਿਸ਼ਨੋਈ ਦੇ ਇੰਟਰਵਿਊ ਦੇ ਸਬੰਧ ’ਚ ਐਫ.ਆਈ.ਆਰ. ਦਰਜ ਕਰਨ ਅਤੇ ਆਈ.ਪੀ.ਐਸ. ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵਲੋਂ ਜਾਂਚ ਦੇ ਹੁਕਮ ਦਿਤੇ ਸਨ। 

ਹਾਈ ਕੋਰਟ ਨੇ ਇਹ ਹੁਕਮ ਜੇਲ੍ਹ ਕੰਪਲੈਕਸ ’ਚ ਕੈਦੀਆਂ ਵਲੋਂ ਮੋਬਾਈਲ ਫੋਨ ਦੀ ਵਰਤੋਂ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਦਿਤਾ। ਬਿਸ਼ਨੋਈ 2022 ’ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮਾਂ ’ਚੋਂ ਇਕ ਹੈ। ਪਿਛਲੇ ਸਾਲ ਮਾਰਚ ’ਚ ਇਕ ਨਿੱਜੀ ਨਿਊਜ਼ ਚੈਨਲ ਨੇ ਬਿਸ਼ਨੋਈ ਦੇ ਦੋ ਇੰਟਰਵਿਊ ਪ੍ਰਸਾਰਿਤ ਕੀਤੇ ਸਨ।

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement