
9.7 ਕਰੋੜ ਕਿਸਾਨਾਂ ਨੂੰ ਲਾਭ ਹੋਵੇਗਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਗੱਸਤ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ 20,500 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ.-ਕਿਸਾਨ) ਯੋਜਨਾ ਦੀ 20ਵੀਂ ਕਿਸਤ ਜਾਰੀ ਕਰਨਗੇ, ਜਿਸ ਨਾਲ ਦੇਸ਼ ਭਰ ਦੇ 9.7 ਕਰੋੜ ਕਿਸਾਨਾਂ ਨੂੰ ਲਾਭ ਹੋਵੇਗਾ। ਸਰਕਾਰ ਦੀ ਪ੍ਰਮੁੱਖ ਸਿੱਧੀ ਲਾਭ ਬਦਲੀ ਯੋਜਨਾ 2019 ਵਿਚ ਸ਼ੁਰੂ ਹੋਣ ਤੋਂ ਬਾਅਦ ਪੰਜ ਸਾਲ ਪੂਰੇ ਕਰ ਚੁਕੀ ਹੈ।
ਇਸ ਪ੍ਰੋਗਰਾਮ ਤਹਿਤ ਹੁਣ ਤਕ 19 ਕਿਸਤਾਂ ਰਾਹੀਂ 3.69 ਲੱਖ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਭੇਜੇ ਜਾ ਚੁਕੇ ਹਨ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸਤਾਂ ਵਿਚ ਸਾਲਾਨਾ 6,000 ਰੁਪਏ ਮਿਲਦੇ ਹਨ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੇ ਜਾਂਦੇ ਹਨ। ਇਸ ਪਹਿਲ ਦਾ ਉਦੇਸ਼ ਖੇਤੀ ਯੋਗ ਜ਼ਮੀਨ ਰੱਖਣ ਵਾਲੇ ਛੋਟੇ ਅਤੇ ਸੀਮਾਂਤ ਕਿਸਾਨ ਪਰਵਾਰਾਂ ਨੂੰ ਆਮਦਨ ਸਹਾਇਤਾ ਪ੍ਰਦਾਨ ਕਰਨਾ ਹੈ।