ਉਲੰਪਿਕ 'ਚ ਸੋਨ ਤਮਗ਼ਾ ਲਿਆਉਣ ਵਾਲੇ ਨੂੰ ਮਿਲਣਗੇ ਤਿੰਨ ਕਰੋੜ ਰੁਪਏ : ਦਿੱਲੀ ਸਰਕਾਰ
Published : Aug 30, 2018, 12:09 pm IST
Updated : Aug 30, 2018, 12:09 pm IST
SHARE ARTICLE
Arvind Kejriwal
Arvind Kejriwal

ਦਿੱਲੀ ਸਰਕਾਰ ਨੇ ਰਾਜਧਾਨੀ ਦੇ ਖਿਡਾਰੀਆਂ ਲਈ ਖ਼ਜ਼ਾਨਾ ਖੋਲ੍ਹ ਦਿਤਾ ਹੈ.........

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਰਾਜਧਾਨੀ ਦੇ ਖਿਡਾਰੀਆਂ ਲਈ ਖ਼ਜ਼ਾਨਾ ਖੋਲ੍ਹ ਦਿਤਾ ਹੈ। ਹੁਣ ਉਲੰਪਿਕ 'ਚ ਸੋਨ ਤਮਗ਼ਾ ਜਿੱਤਣ ਵਾਲੇ ਦਿੱਲੀ ਦੇ ਖਿਡਾਰੀਆਂ ਨੂੰ ਸਰਕਾਰ ਤਿੰਨ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਹੁਣ ਤਕ ਅਜਿਹੇ ਖਿਡਾਰੀਆਂ ਨੂੰ ਮਹਿਜ਼ ਇਕ ਕਰੋੜ ਰੁਪਏ ਦਿਤੇ ਜਾਂਦੇ ਸਨ। ਇਸੇ ਤਰ੍ਹਾਂ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਨੂੰ ਦਿਤੀ ਜਾਣ ਵਾਲੀ ਇਸ ਰਾਸ਼ੀ  ਨੂੰ 50 ਲੱਖ ਰੁਪਏ ਤੋਂ ਵਧਾ ਕੇ ਦੋ ਕਰੋੜ ਰੁਪਏ ਅਤੇ ਕਾਂਸੀ ਦਾ ਤਮਗ਼ਾ ਜਿੱੱਤਣ ਵਾਲੇ ਖਿਡਾਰੀਆਂ ਦੀ ਰਕਮ ਨੂੰ 30 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਮੰਤਰੀ ਮੰਡਲ ਦੀ ਮੀਟਿੰਗ 'ਚ ਖਿਡਾਰੀਆਂ ਨੂੰ ਦਿਤੀ ਜਾਣ ਵਾਲੀ ਸਨਮਾਨ ਰਾਸ਼ੀ 'ਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ। ਦਿੱਲੀ ਸਰਕਾਰ ਵਲੋਂ ਜਾਰੀ ਬਿਆਨ ਮੁਤਾਬਕ ਉਲੰਪਿਕ ਖੇਡਾਂ ਤੋਂ ਇਲਾਵਾ ਏਸ਼ੀਆਈ ਤੇ ਪੈਰਾ ਗੇਮਜ਼ 'ਚ ਸੋਨ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਨੂੰ ਹੁਣ 20 ਲੱਖ ਦੀ ਥਾਂ ਇਕ ਕਰੋੜ ਰੁਪਏ, ਚਾਂਦੀ ਦਾ ਤਮਗ਼ਾ ਜਿੱਤਣ ਵਾਲਿਆਂ ਨੂੰ 14 ਲੱਖ ਦੀ ਥਾਂ 75 ਲੱਖ ਰੁਪਏ ਅਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲਿਆਂ ਨੂੰ 10 ਲੱਖ ਦੀ ਥਾਂ 50 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿਤੀ ਜਾਵੇਗੀ।

ਇਸੇ ਤਰ੍ਹਾਂ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਨੂੰ 14 ਲੱਖ ਦੀ ਥਾਂ 50 ਲੱਖ ਰੁਪਏ, ਚਾਂਦੀ ਦਾ ਤਮਗ਼ਾ ਜਿੱਤਣ ਵਾਲਿਆਂ ਨੂੰ 10 ਲੱਖ ਦੀ ਥਾਂ 40 ਲੱਖ ਰੁਪਏ ਅਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਨੂੰ 6 ਲੱਖ ਦੀ ਥਾਂ 30 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿਤੀ ਜਾਵੇਗੀ। ਖਿਡਾਰੀਆਂ ਲਈ ਸ਼ਰਤ ਰੱਖੀ ਗਈ ਹੈ ਕਿ ਘੱਟੋ-ਘੱਟ ਤਿੰਨ ਸਾਲ ਤੋਂ ਦਿੱਲੀ 'ਚ ਰਹਿਣ ਵਾਲੇ ਖਿਡਾਰੀ ਹੀ ਇਸ ਇਲਾਮ ਦੇ ਹੱਕਦਾਰ ਹੋਣਗੇ। ਇਸ ਦੇ ਨਾਲ ਹੀ ਸਰਕਾਰ ਨੇ ਕੋਚਾਂ ਨੂੰ ਦਿਤੀ ਜਾਣ ਵਾਲੀ ਰਾਸ਼ੀ 'ਚ ਵੀ ਵਾਧੇ ਦਾ ਐਲਾਨ ਕੀਤਾ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement