
ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੀ ਸ਼ਹਾਦਤ ਨੂੰ ਸਲਾਮ
ਸ੍ਰੀਨਗਰ: ਜੰਮੂ-ਕਸ਼ਮੀਰ ਵਿਚ ਐਲਓਸੀ (Line Of Control) ‘ਤੇ ਪਾਕਿਸਤਾਨ ਨੇ ਐਤਵਾਰ ਨੂੰ ਇਕ ਵਾਰ ਫਿਰ ਸੀਜ਼ਫਾਇਰ ਦੀ ਉਲੰਘਣਾ ਕੀਤੀ ਹੈ। ਇਸ ਗੋਲੀਬਾਰੀ ਦੌਰਾਨ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਸ ਦੇ ਚਲਦਿਆਂ ਉਹਨਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਉਹ ਸ਼ਹੀਦ ਹੋ ਗਏ।
Naib Subedar Rajwinder Singh
ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰਦੇ ਹੋਏ ਭਾਰਤੀ ਚੌਂਕੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਜਵਾਨਾਂ ਨੇ ਵੀ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ।
Army
ਭਾਰਤੀ ਫੌਜ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਫੌਜੀ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਨੂੰ ਸਲਾਮ ਕੀਤਾ ਹੈ। ਫੌਜ ਨੇ ਅਪਣੇ ਸੰਦੇਸ਼ ਵਿਚ ਕਿਹਾ ਹੈ ਕਿ, ‘ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਇਕ ਬਹਾਦਰ, ਬੇਹੱਦ ਪ੍ਰੇਰਿਤ ਅਤੇ ਇਮਾਨਦਾਰ ਫੌਜੀ ਸਨ। ਦੇਸ਼ ਹਮੇਸ਼ਾਂ ਉਹਨਾਂ ਦੀ ਕੁਰਬਾਨੀ ਅਤੇ ਸੇਵਾ ਪ੍ਰਤੀ ਉਹਨਾਂ ਦੀ ਦੇਣ ਲਈ ਸ਼ੁਕਰਗੁਜ਼ਾਰ ਰਹੇਗਾ’।