AAP ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ 31 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ
Published : Aug 30, 2021, 4:36 pm IST
Updated : Aug 30, 2021, 4:36 pm IST
SHARE ARTICLE
Kultar Singh Sandhwan
Kultar Singh Sandhwan

ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਦਿੱਤੇ ਜਾਣਗੇ ਮੰਗ ਪੱਤਰ

 

ਚੰਡੀਗੜ੍ਹ: ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ 'ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ ( Aam Aadmi Party)  (ਆਪ) ਪੰਜਾਬ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ (Manohar Lal Khattar)  ਅਤੇ ਕੇਂਦਰ ਦੀ ਨਰਿੰਦਰ ਮੋਦੀ (Narendra Modi) ਸਰਕਾਰ ਖ਼ਿਲਾਫ਼ ਸੂਬਾ ਭਰ 'ਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ 'ਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ।

 

Manohar Lal KhattarManohar Lal Khattar

 

ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ 'ਆਪ' ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, 'ਹਰਿਆਣਾ ਦੇ ਕਰਨਾਲ 'ਚ ਕਿਸਾਨਾਂ 'ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar)   ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।'

 

 Badal family still in collusion with Modi government: Kultar Singh SandhwanKultar Singh Sandhwan

ਹੋਰ ਵੀ ਪੜ੍ਹੋ: ਡਿਊਟੀ ਕਰ ਰਹੀ ਮਹਿਲਾ ਕਾਂਸਟੇਬਲ 'ਤੇ ਕੀਤਾ ਭੱਦਾ ਕੁਮੈਂਟ, ਵਿਰੋਧ ਕਰਨ 'ਤੇ ਰਾਡ ਨਾਲ ਪਾੜਿਆ ਸਿਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar)  ਦੇ ਹੁਕਮਾਂ 'ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ (AAP to stage district level dharna on August 31 against atrocities on farmers) ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ।

Manohar Lal KhattarManohar Lal Khattar

 

ਨਰਿੰਦਰ ਮੋਦੀ ਅਤੇ ਖੱਟਰ ਸਰਕਾਰ (Manohar Lal Khattar)  ਦੀ ਅਲੋਚਨਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ 'ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ (AAP to stage district level dharna on August 31 against atrocities on farmers) ਹੱਤਿਆ ਕਰ ਰਹੀਆਂ ਹਨ।''

PM MODIPM MODI

 

ਹੋਰ ਵੀ ਪੜ੍ਹੋ: ਮਹਾਂਪੰਚਾਇਤ 'ਚ ਬੋਲੇ ਗੁਰਨਾਮ ਚੜੂਨੀ, ਕਿਹਾ- ਹਰਿਆਣਾ ਦਾ ਕਿਸਾਨ ਹੁਣ ਹੋਰ ਡੰਡੇ ਨਹੀਂ ਖਾਵੇਗਾ  

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ 'ਆਪ' ਵੱਲੋਂ 31 ਅਗਸਤ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।

 

Kultar Singh SandhwanKultar Singh Sandhwan

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗ ਪੱਤਰਾਂ ਰਾਹੀਂ ਭਾਰਤੀ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਕਰਨਾਲ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ 'ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। 'ਆਪ' ਆਗੂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ 'ਤੇ ਮੁਆਫ਼ੀ ਮੰਗੇ।(AAP to stage district level dharna on August 31 against atrocities on farmers)

ਹੋਰ ਵੀ ਪੜ੍ਹੋ: ਇਟਲੀ ਵਿਚ 20 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement