ਜ਼ਮਾਨਤ 'ਤੇ ਰਿਹਾਅ ਹੋ ਕੇ ਆਏ ਬਲਾਤਕਾਰ ਦੋਸ਼ੀ ਨੇ ਮੁੜ ਕੀਤਾ ਪੀੜਤਾ ਨਾਲ ਕੁਕਰਮ
Published : Aug 30, 2022, 11:50 am IST
Updated : Aug 30, 2022, 2:02 pm IST
SHARE ARTICLE
Crime news
Crime news

ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ 

ਰੀਵਾ : ਜ਼ਮਾਨਤ 'ਤੇ ਰਿਹਾਅ ਹੋ ਕੇ ਆਏ ਬਲਾਤਕਾਰ ਦੇ ਦੋਸ਼ੀ ਨੇ ਨਾਬਾਲਗ ਪੀੜਤਾ ਨਾਲ ਫਿਰ ਤੋਂ ਕਥਿਤ ਤੌਰ 'ਤੇ ਕੁਕਰਮ ਕੀਤਾ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿਸ ਬਾਰੇ ਜਾਣਕਾਰੀ ਸਥਾਨਕ ਪੁਲਿਸ ਨੇ ਸਾਂਝੀ ਕੀਤੀ ਹੈ।

ਵਧੀਕ ਪੁਲਿਸ ਸੁਪਰਡੈਂਟ ਵਿਵੇਕ ਲਾਲ ਨੇ ਦੱਸਿਆ ਕਿ ਪਿੰਡ ਖਟਕੜੀ ਦੇ ਰਹਿਣ ਵਾਲੇ ਮੁਲਜ਼ਮ ਨੂੰ ਪਿਛਲੇ ਸਾਲ 23 ਸਤੰਬਰ ਨੂੰ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਪਿਛਲੇ ਹਫ਼ਤੇ ਹੀ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਦੌਰਾਨ ਹੀ ਉਕਤ ਮੁਲਜ਼ਮ ਨੇ ਸ਼ੁੱਕਰਵਾਰ ਨੂੰ ਪੀੜਤ ਲੜਕੀ ਨੂੰ ਅਗ਼ਵਾ ਕਰ ਲਿਆ ਅਤੇ ਇਕ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ।

ਲੜਕੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਅਗਲੇ ਦਿਨ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement