
ਫ਼ੈਸਲੇ ’ਤੇ ਮੁੜ ਵਿਚਾਰ ਕਰੇ ਨਿਤਿਸ਼ ਸਰਕਾਰ: ਜਗਦੀਪ ਸਿੰਘ ਕਾਹਲੋਂ
ਨਵੀਂ ਦਿੱਲੀ: ਬਿਹਾਰ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ 12 ਛੁੱਟੀਆਂ ਖ਼ਤਮ ਕੀਤੀਆਂ ਗਈਆਂ ਹਨ। ਇਸ ਮੌਕੇ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਰਕਾਰੀ ਛੁੱਟੀ ਵੀ ਰੱਦ ਕੀਤੀ ਗਈ ਹੈ, ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਰਾਜ਼ ਜਤਾਇਆ ਗਿਆ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ : ਲਾਪਤਾ ਇੰਜੀਨੀਅਰ ਦੀ ‘ਹਤਿਆ’ ਨੂੰ ਲੈ ਕੇ ਇਕਬਾਲ ਸਿੰਘ ਲਾਲਪੁਰਾ ਦਾ ਬਿਆਨ
ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਲ ਵਿਚ ਸਿੱਖ ਧਰਮ ਨਾਲ ਸਬੰਧ ਇਕ ਛੁੱਟੀ ਹੁੰਦੀ ਸੀ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਫ਼ੈਸਲਾ ਹੈ ਕਿਉਂਕਿ ਬਿਹਾਰ ਵਿਚ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਨਾਲ ਸਬੰਧਤ ਲੋਕ ਰਹਿੰਦੇ ਹਨ।
ਇਹ ਵੀ ਪੜ੍ਹੋ: ਡਾਲਰ ਦੀ ਕੀਮਤ ਡਿੱਗਣ ਕਾਰਨ ਸੋਨੇ ਦੀਆਂ ਕੀਮਤਾਂ ਤਿੰਨ ਹਫਤਿਆਂ ਦੇ ਸਭ ਤੋਂ ਉੱਚੇ ਪੱਧਰ ’ਤੇ
ਜਗਦੀਪ ਕਾਹਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵੱਡੀ ਜ਼ਿੰਮੇਵਾਰੀ ਸੌਂਪੀ ਸੀ, ਜਿਸ ਦੇ ਚਲਦਿਆਂ ਉਥੇ ਸ਼ਰਧਾ ਭਾਵਨਾ ਨਾਲ ਗੁਰਪੁਰਬ ਮਨਾਇਆ ਗਿਆ। ਇਸ ਨੂੰ ਲੈ ਕੇ ਸਿੱਖਾਂ ਨੇ ਨਿਤਿਸ਼ ਕੁਮਾਰ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਸੀ।
ਇਹ ਵੀ ਪੜ੍ਹੋ: ਵਿਸ਼ੇਸ਼ ਅਧਿਕਾਰ ਕਮੇਟੀ ਨੇ ਅਧੀਰ ਰੰਜਨ ਚੌਧਰੀ ਦੀ ਮੁਅੱਤਲੀ ਨੂੰ ਰੱਦ ਕਰਨ ਦੇ ਮਤੇ ਨੂੰ ਮਨਜ਼ੂਰੀ ਦਿਤੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਨਿਤਿਸ਼ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਦੁਨੀਆਂ ਭਰ ਵਿਚ ਸਿੱਖਾਂ ਸਣੇ ਹਰ ਧਰਮ ਦੇ ਲੋਕਾਂ ਵਲੋਂ ਮਨਾਇਆ ਜਾਂਦਾ ਹੈ।